Home » ਅੱਜ ਕੈਪਟਨ ਦੇ ਨਾਲ ਦੋ ਦਰਜਨ ਦੇ ਕਰੀਬ ਸਾਬਕਾ ਵਿਧਾਇਕ ਤੇ ਹੋਰ ਆਗੂ ਭਾਜਪਾ ’ਚ ਸ਼ਾਮਲ ਹੋਣਗੇ…
Home Page News India India News

ਅੱਜ ਕੈਪਟਨ ਦੇ ਨਾਲ ਦੋ ਦਰਜਨ ਦੇ ਕਰੀਬ ਸਾਬਕਾ ਵਿਧਾਇਕ ਤੇ ਹੋਰ ਆਗੂ ਭਾਜਪਾ ’ਚ ਸ਼ਾਮਲ ਹੋਣਗੇ…

Spread the news

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ 19 ਸਤੰਬਰ ਨੂੰ ਆਪਣੀ ‘ਪੰਜਾਬ ਲੋਕ ਕਾਂਗਰਸ ਪਾਰਟੀ’ ਦਾ ਭਾਜਪਾ ਵਿਚ ਰਲੇਵਾਂ ਕਰਨਗੇ। ਸੂਤਰਾਂ ਮੁਤਾਬਕ ਇਸ ਦੌਰਾਨ ਦੋ ਦਰਜਨ ਦੇ ਕਰੀਬ ਸਾਬਕਾ ਵਿਧਾਇਕ ਤੇ ਹੋਰ ਆਗੂ ਵੀ ਭਾਜਪਾ ’ਚ ਸ਼ਾਮਲ ਹੋਣਗੇ। ਕੈਪਟਨ ਤੇ ਉਸ ਦੇ ਸਾਥੀ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਲ ਹੋਣ ਦਾ ਰਸਮੀ ਐਲਾਨ ਕਰਨਗੇ। ਸੂਤਰਾਂ ਅਨੁਸਾਰ ਇਸ ਦੌਰਾਨ 25 ਦੇ ਕਰੀਬ ਸਾਬਕਾ ਕਾਂਗਰਸੀ ਵਿਧਾਇਕ, ਕੈਪਟਨ ਦੀ ਅਗਵਾਈ ਹੇਠਾਂ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ ਕਰਨਗੇ। ਕੈਪਟਨ ਨਾਲ ਭਾਜਪਾ ’ਚ ਸ਼ਾਮਲ ਹੋਣ ਵਾਲੇ ਕਾਂਗਰਸੀ ਆਗੂਆਂ ਸਬੰਧੀ ਹਾਲੇ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ ਹੈ, ਪਰ 13 ਕਾਂਗਰਸੀ ਆਗੂਆਂ ਦੀਆਂ ਫੋਟੋਆਂ ਵਾਲਾ ਇੱਕ ਪੋਸਟਰ ਸ਼ੋਸਲ ਮੀਡੀਆ ’ਤੇ ਵਾਇਰਲ ਹੋਇਆ ਹੈ। ਦੱਸ ਦਈਏ ਕਿ ਪਾਰਟੀ ਵਿਚ ਅੰਦਰੂਨੀ ਵਿਰੋਧ ਮਗਰੋਂ ਪਾਰਟੀ ਹਾਈ ਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫਾ ਲੈ ਲਿਆ ਸੀ, ਜਿਸ ਮਗਰੋਂ ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ ਬਣਾ ਦੇ ਭਾਜਪਾ ਨਾਲ ਗੱਠਜੋੜ ਤਹਿਤ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਸਨ।