Home » ਭਿਆਨਕ ਸੜਕ ਹਾਦਸੇ ’ਚ ਮਾਂ ਤੇ ਧੀ ਸਣੇ 3 ਪੰਜਾਬੀਆਂ ਦੀ ਮੌਤ…
Home Page News • India • India News • World

ਭਿਆਨਕ ਸੜਕ ਹਾਦਸੇ ’ਚ ਮਾਂ ਤੇ ਧੀ ਸਣੇ 3 ਪੰਜਾਬੀਆਂ ਦੀ ਮੌਤ…

Spread the news

ਅਮਰੀਕਾ ਦੇ ਸ਼ਹਿਰ ਫਰਿਜ਼ਨੋ ’ਚ ਵਾਪਰੇ ਇਕ ਭਿਆਨਕ ਸੜਕ ਹਾਦਸੇ ’ਚ ਪੰਜਾਬੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ’ਚ ਦੋ ਜਲੰਧਰ ਦੇ ਪਿੰਡ ਰੁੜਕਾ ਕਲਾਂ ਦੀਆਂ ਮਾਵਾਂ ਤੇ ਧੀਆਂ ਹਨ, ਜਦਕਿ ਤੀਜਾ ਉਨ੍ਹਾਂ ਦਾ ਰਿਸ਼ਤੇਦਾਰ (ਕੁੜੀ ਦਾ ਸਹੁਰਾ) ਸੀ। ਜਿਨ੍ਹਾਂ ਦੀ ਪਛਾਣ ਬੀਬੀ ਬਲਵੀਰ ਕੌਰ (ਰੁੜਕਾ ਕਲਾਂ ਤੋਂ ਸਾਬਕਾ ਬਲਾਕ ਸੰਮਤੀ ਮੈਂਬਰ) ਪਤਨੀ ਬਲਜੀਤ ਸਿੰਘ ਸਾਬਕਾ ਤਹਿਸੀਲਦਾਰ, ਉਨ੍ਹਾਂ ਦੀ ਪੁੱਤਰੀ ਪ੍ਰੀਤਜੀਤ ਕੌਰ (55) ਅਤੇ ਅਜੀਤ ਸਿੰਘ ਰਾਣਾ ਵਾਸੀ ਜੱਸੋ ਮਾਜਰਾ ਸ਼ਾਮਿਲ ਹਨ।ਖ਼ਬਰ ਮਿਲਦੇ ਹੀ ਨਗਰ ਰੁੜਕਾ ਕਲਾਂ ’ਚ ਸ਼ੋਕ ਦੀ ਲਹਿਰ ਫੈਲ ਗਈ। ਬਲਜੀਤ ਸਿੰਘ ਸਾਬਕਾ ਤਹਿਸੀਲਦਾਰ ਦਾ ਪਰਿਵਾਰ ਬਹੁਤ ਹੀ ਪੜ੍ਹਿਆ- ਲਿਖਿਆ ਅਤੇ ਅਗਾਂਹਵਧੂ ਸੀ, ਜਿਨ੍ਹਾਂ ਦੀ ਇਲਾਕੇ ਨੂੰ ਬਹੁਤ ਵੱਡੀ ਦੇਣ ਹੈ। ਪਰਿਵਾਰ ਨੂੰ ਪਿਆ ਇਹ ਘਾਟਾ ਪੂਰੇ ਇਲਾਕੇ ਨੂੰ ਪਏ ਘਾਟੇ ਦੇ ਸਮਾਨ ਹੈ। ਇਹ ਮੰਦਭਾਗੀ ਖ਼ਬਰ ਮਿਲਣ ਤੋਂ ਬਾਅਦ ਪੂਰਾ ਇਲਾਕਾ ਰਿਟਾਇਰਡ ਤਹਿਸੀਲਦਾਰ ਬਲਜੀਤ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਿਹਾ ਹੈ ।