Home » ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਬੱਚੇ ਦੀ ਹੋਈ ਮੌਤ ਤੋਂ ਬਾਅਦ ਕਤਲ ਦੀ ਜਾਂਚ ਸ਼ੁਰੂ …
Home Page News New Zealand Local News NewZealand

ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਬੱਚੇ ਦੀ ਹੋਈ ਮੌਤ ਤੋਂ ਬਾਅਦ ਕਤਲ ਦੀ ਜਾਂਚ ਸ਼ੁਰੂ …

Spread the news

ਆਕਲੈਂਡ(ਬਲਜਿੰਦਰ ਸਿੰਘ)ਆਕਲੈਂਡ ਦੇ ਸਟਾਰਸ਼ਿਪ ਹਸਪਤਾਲ ਵਿੱਚ ਇੱਕ ਗੰਭੀਰ ਰੂਪ ਵਿੱਚ ਜ਼ਖਮੀ ਤਿੰਨ ਮਹੀਨੇ ਦੇ ਬੱਚੇ ਦੀ ਮੌਤ ਤੋ ਬਾਅਦ ਪੁਲਿਸ ਵੱਲੋਂ ਕਤਲ ਦੀ ਜਾਂਚ ਸ਼ੁਰੂ ਕੀਤੀ ਗਈ ਹੈ।ਕਾਉਂਟੀਜ਼ ਮੈਨੂਕਾਉ ਦੇ ਸੀਆਈਬੀ ਡਿਟੈਕਟਿਵ ਇੰਸਪੈਕਟਰ ਸ਼ੌਨ ਵਿਕਰਸ ਨੇ ਕਿਹਾ ਕਿ ਬੱਚੇ ਦੀ ਮੌਤ ਤੋਂ ਬਾਅਦ ਹੱਤਿਆ ਦੀ ਜਾਂਚ ਸ਼ੁਰੂ ਕੀਤੀ ਗਈ ਸੀ, ਜਿਸ ਨੂੰ 18 ਸਤੰਬਰ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਅਤੇ ਅੱਜ ਸਵੇਰ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ ਸੀ।ਪੁਲਿਸ ਨੇ ਕਿਹਾ ਕਿ ਇੱਕ 31 ਸਾਲਾ ਵਿਅਕਤੀ ਨੂੰ ਪਿਛਲੇ ਹਫ਼ਤੇ ਬੱਚੇ ਨੂੰ ਸੱਟ ਮਾਰਨ ਦੇ ਇਰਾਦੇ ਨਾਲ ਜ਼ਖਮੀ ਕਰਨ ਦਾ ਦੋਸ਼ ਲਗਾਇਆ ਗਿਆ ਸੀ ਅਤੇ ਉਸ ਨੂੰ 17 ਅਕਤੂਬਰ ਨੂੰ ਮਾਨੁਕਾਊ ਜ਼ਿਲ੍ਹਾ ਅਦਾਲਤ ਵਿੱਚ ਦੁਬਾਰਾ ਪੇਸ਼ ਕੀਤਾ ਜਾਣਾ ਹੈ। ਪੁਲਿਸ ਨੇ ਕਿਹਾ ਕਿ ਹੋਰ ਦੋਸ਼ਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਵਿਕਰਸ ਨੇ ਕਿਹਾ ਸਾਡੀ ਜਾਂਚ ਜਾਰੀ ਹੈ, ਹਾਲਾਂਕਿ ਮਾਮਲਾ ਹੁਣ ਅਦਾਲਤ ਦੇ ਸਾਹਮਣੇ ਹੈ, ਅਸੀਂ ਹੋਰ ਟਿੱਪਣੀ ਕਰਨ ਵਿੱਚ ਅਸਮਰੱਥ ਹਾਂ।