Home » ਇਮਰਾਨ ਖਾਨ ਨੂੰ ਮਹਿਲਾ ਜੱਜ ਨੂੰ ਧਮਕੀ ਦੇਣ ਦੇ ਮਾਮਲੇ ‘ਚ ਮਿਲੀ ਅੰਤਰਿਮ ਜ਼ਮਾਨਤ…
Home Page News India World World News

ਇਮਰਾਨ ਖਾਨ ਨੂੰ ਮਹਿਲਾ ਜੱਜ ਨੂੰ ਧਮਕੀ ਦੇਣ ਦੇ ਮਾਮਲੇ ‘ਚ ਮਿਲੀ ਅੰਤਰਿਮ ਜ਼ਮਾਨਤ…

Spread the news

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਹਾਈ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਇੱਕ ਸਥਾਨਕ ਅਦਾਲਤ ਨੇ ਇੱਕ ਮਹਿਲਾ ਜੱਜ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਇਮਰਾਨ ਖ਼ਾਨ ਲਈ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਇਮਰਾਨ ਖ਼ਾਨ ਨੂੰ ਜੱਜ ਮੋਹੀਸਨ ਅਖ਼ਤਰ ਕਿਆਨੀ ਨੇ 10,000 ਰੁਪਏ ਜਮ੍ਹਾ ਕਰਵਾਉਣ ਦੀ ਸ਼ਰਤ ‘ਤੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਇਲਾਵਾ ਇਮਰਾਨ ਖਾਨ ਨੂੰ 7 ਅਕਤੂਬਰ ਤੋਂ ਪਹਿਲਾਂ ਸਥਾਨਕ ਅਦਾਲਤ ‘ਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। 20 ਅਗਸਤ ਨੂੰ ਇਸਲਾਮਾਬਾਦ ਵਿੱਚ ਇੱਕ ਰੈਲੀ ਦੌਰਾਨ ਇਮਰਾਨ ਖ਼ਾਨ ਨੇ ਆਪਣੇ ਸਹਿਯੋਗੀ ਸ਼ਾਹਬਾਜ਼ ਗਿੱਲ ਦੇ ਵਿਵਹਾਰ ਲਈ ਪੁਲਿਸ ਦੇ ਉੱਚ ਅਧਿਕਾਰੀਆਂ, ਚੋਣ ਕਮਿਸ਼ਨ ਅਤੇ ਸਿਆਸੀ ਵਿਰੋਧੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਧਮਕੀ ਦਿੱਤੀ ਸੀ। ਇਮਰਾਨ ਖਾਨ ਦੇ ਭਾਸ਼ਣ ਦੇ ਕੁਝ ਘੰਟਿਆਂ ਬਾਅਦ ਰੈਲੀ ਵਿੱਚ ਪੁਲਿਸ, ਨਿਆਂਪਾਲਿਕਾ ਅਤੇ ਹੋਰ ਰਾਜ ਸੰਸਥਾਵਾਂ ਨੂੰ ਧਮਕਾਉਣ ਦੇ ਦੋਸ਼ ਵਿੱਚ ਇਮਰਾਨ ਖਾਨ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਸਥਾਨਕ ਮੈਜਿਸਟ੍ਰੇਟ ਨੇ ਸ਼ਨੀਵਾਰ ਨੂੰ ਪੁਲਿਸ ਦੀ ਬੇਨਤੀ ‘ਤੇ ਇਮਰਾਨ ਖਾਨ ਦੇ ਖ਼ਿਲਾਫ਼ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ ਅਤੇ ਇਹ ਵੀ ਮੰਨਿਆ ਜਾ ਰਿਹਾ ਸੀ ਕਿ ਪਾਕਿਸਤਾਨ ਪੁਲਿਸ ਇਮਰਾਨ ਖ਼ਾਨ ਦੇ ਬਨੀਗਾਲਾ ਨਿਵਾਸ ‘ਤੇ ਵੀ ਛਾਪੇਮਾਰੀ ਕਰ ਸਕਦੀ ਹੈ। ਇਮਰਾਨ ਖਾਨ ਦੇ ਵਕੀਲ ਬਾਬਰ ਅਵਾਨ ਨੇ ਗ੍ਰਿਫ਼ਤਾਰੀ ਵਾਰੰਟ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਹਾਈ ਕੋਰਟ ਤਕ ਪਹੁੰਚ ਕੀਤੀ ਸੀ। ਇਮਰਾਨ ਖਾਨ ‘ਤੇ ਪਹਿਲਾਂ ਅੱਤਵਾਦ ਦਾ ਮੁਕੱਦਮਾ ਚੱਲ ਰਿਹਾ ਸੀ, ਇਸਲਾਮਾਬਾਦ ਹਾਈਕੋਰਟ ਦੇ ਨਿਰਦੇਸ਼ ਤੋਂ ਬਾਅਦ ਇਮਰਾਨ ਖਾਨ ਤੋਂ ਅੱਤਵਾਦ ਦਾ ਦੋਸ਼ ਹਟਾ ਦਿੱਤਾ ਗਿਆ ਸੀ ਅਤੇ ਮਾਮਲਾ ਜਨਰਲ ਸੈਸ਼ਨ ਕੋਰਟ ਨੂੰ ਭੇਜਿਆ ਗਿਆ ਸੀ। ਜ਼ਿਕਰਯੋਗ ਹੈ ਕਿ ਇਮਰਾਨ ਖਾਨ ਨੂੰ ਅੱਤਵਾਦ ਵਿਰੋਧੀ ਮਾਮਲੇ ‘ਚ ਜ਼ਮਾਨਤ ਮਿਲ ਗਈ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਜੀਓ ਨਿਊਜ਼ ਨੂੰ ਕਿਹਾ ਕਿ ਇਮਰਾਨ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ ਹੈ। ਉਸ ਵਿਰੁੱਧ ਜਾਰੀ ਵਾਰੰਟ ਜ਼ਮਾਨਤਯੋਗ ਹੈ।