ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਇਸ ਸਾਲ ਵੀ ਵ੍ਹਾਈਟ ਹਾਊਸ ‘ਚ ਦੀਵਾਲੀ ਮਨਾਉਣਗੇ। ਇਹ ਜਾਣਕਾਰੀ ਉਨ੍ਹਾਂ ਦੇ ਬੁਲਾਰੇ ਨੇ ਦਿੱਤੀ। ਹਾਲਾਂਕਿ, ਅਜੇ ਇਹ ਨਹੀਂ ਦੱਸਿਆ ਗਿਆ ਹੈ ਕਿ ਇਹ ਕਦੋਂ ਆਯੋਜਿਤ ਕੀਤਾ ਜਾਵੇਗਾ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੇਨ ਜੀਨ-ਪੀਅਰ ਨੇ ਆਪਣੀ ਨਿਯਮਤ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਇਸ ਸਮੇਂ ਉਨ੍ਹਾਂ ਨੂੰ ਤਰੀਕ ਆਦਿ ਬਾਰੇ ਜਾਣਕਾਰੀ ਨਹੀਂ ਹੈ। ਪਰ ਜਿਵੇਂ ਕਿ ਰਾਸ਼ਟਰਪਤੀ ਸੋਚਦੇ ਹਨ ਕਿ ਇਹ ਭਾਰਤ ਅਤੇ ਅਮਰੀਕਾ ਦੇ ਨਾਲ-ਨਾਲ ਭਾਰਤੀ-ਅਮਰੀਕੀਆਂ ਦਰਮਿਆਨ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦਾ ਇੱਕ ਮਹੱਤਵਪੂਰਨ ਮੌਕਾ ਹੈ। ਵ੍ਹਾਈਟ ਹਾਊਸ ਵਿੱਚ ਦੀਵਾਲੀ ਦਾ ਜਸ਼ਨ ਜਾਰਜ ਬੁਸ਼ ਦੇ ਸਮੇਂ ਤੋਂ ਸ਼ੁਰੂ ਹੋਇਆ ਸੀ। ਪਿਛਲੇ ਸਾਲ ਬਾਇਡਨ ਨੇ ਆਪਣੇ ਦੀਵਾਲੀ ਸੰਦੇਸ਼ ਵਿੱਚ ਕਿਹਾ ਸੀ ਕਿ ਦੀਵਾਲੀ ਦਾ ਪ੍ਰਕਾਸ਼ ਸਾਨੂੰ ਹਨੇਰੇ ਤੋਂ ਗਿਆਨ ਵੱਲ ਅਤੇ ਵੰਡ ਤੋਂ ਏਕਤਾ ਵੱਲ ਲੈ ਜਾਣ ਦਾ ਸੰਦੇਸ਼ ਦਿੰਦਾ ਹੈ। ਇਸ ਦੌਰਾਨ ਮੈਰੀਲੈਂਡ ਦੇ ਗਵਰਨਰ ਲਾਰੇਂਸ ਹੋਗਨ ਨੇ ਅਕਤੂਬਰ ਨੂੰ ਹਿੰਦੂ ਵਿਰਾਸਤੀ ਮਹੀਨਾ ਘੋਸ਼ਿਤ ਕੀਤਾ ਹੈ। ਇਸ ਤੋਂ ਪਹਿਲਾਂ ਟੈਕਸਾਸ, ਫਲੋਰੀਡਾ, ਨਿਊਜਰਸੀ, ਓਹੀਓ ਸਮੇਤ ਅਮਰੀਕਾ ਦੇ ਕਈ ਰਾਜ ਅਕਤੂਬਰ ਨੂੰ ਹਿੰਦੂ ਵਿਰਾਸਤੀ ਮਹੀਨਾ ਐਲਾਨ ਚੁੱਕੇ ਹਨ। ਉਨ੍ਹਾਂ ਕਿਹਾ ਹੈ ਕਿ ਹਿੰਦੂ ਧਰਮ ਨੇ ਆਪਣੇ ਵਿਲੱਖਣ ਇਤਿਹਾਸ ਅਤੇ ਵਿਰਾਸਤ ਰਾਹੀਂ ਅਮਰੀਕਾ ਲਈ ਬਹੁਤ ਵੱਡਾ ਯੋਗਦਾਨ ਪਾਇਆ ਹੈ। ਪਿਛਲੇ ਸਾਲ ਨਿਊਯਾਰਕ ਵਿੱਚ ਭਾਰਤ ਦੇ ਕੌਂਸਲ ਜਨਰਲ ਰਣਧੀਰ ਜੈਸਵਾਲ ਨੇ ਕਿਹਾ ਸੀ ਕਿ ਦੀਵਾਲੀ ਦਾ ਤਿਉਹਾਰ ਪੂਰੇ ਅਮਰੀਕਾ ਵਿੱਚ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਸ਼੍ਰੀ ਰਾਮ ਦੀ ਨਗਰੀ ਅਯੁੱਧਿਆ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਅਮਰੀਕਾ ‘ਚ ਵੀ ਮਨਾਈ ਜਾਵੇਗੀ ਦੀਵਾਲੀ, ਰੌਸ਼ਨ ਹੋਵੇਗਾ ਵਾਈਟ ਹਾਊਸ; ਬਾਇਡਨ ਦੇ ਬੁਲਾਰੇ ਨੇ ਦਿੱਤੀ ਜਾਣਕਾਰੀ…
October 5, 2022
2 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












