Home » ਮੁਹਾਲੀ ‘ਚ ਵਾਪਰਿਆਂ ਵੱਡਾ ਹਾਦਸਾ ਬੇਸਮੈਂਟ ਦੀ ਖੁਦਾਈ ਦੌਰਾਨ ਦੋ ਵਿਅਕਤੀਆਂ ਦੀ ਮੌਤ…
Home Page News India India News

ਮੁਹਾਲੀ ‘ਚ ਵਾਪਰਿਆਂ ਵੱਡਾ ਹਾਦਸਾ ਬੇਸਮੈਂਟ ਦੀ ਖੁਦਾਈ ਦੌਰਾਨ ਦੋ ਵਿਅਕਤੀਆਂ ਦੀ ਮੌਤ…

Spread the news

ਐਤਵਾਰ ਦੇਰ ਸ਼ਾਮ ਨੂੰ ਮੁਹਾਲੀ ਸਿਟੀ ਸੈਂਟਰ-2 ਵਿਚ ਇੱਕ ਨਿਰਮਾਣ ਅਧੀਨ ਇਮਾਰਤ ਵਿੱਚ ਡਬਲ ਬੇਸਮੈਂਟ ਦੀ ਖੁਦਾਈ ਦੌਰਾਨ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਬੇਸਮੈਂਟ ‘ਚ ਕੱਚੀ ਮਿੱਟੀ ਡਿੱਗਣ ਕਾਰਨ 8 ਲੋਕ ਦੱਬੇ ਗਏ ਹਨ। ਪ੍ਰਸ਼ਾਸਨ ਅਤੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।ਦੱਸਿਆ ਜਾ ਰਿਹਾ ਹੈ ਕਿ ਚਾਰ ਨੌਜਵਾਨਾਂ ਨੂੰ ਬਾਹਰ ਕੱਢ ਕੇ ਹਸਪਤਾਲ ਭੇਜਿਆ ਗਿਆ ਹੈ, ਜਦਕਿ ਦੋ ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ, ਅਧਿਕਾਰੀ ਹੁਣ ਸਿਰਫ ਇੱਕ ਮੌਤ ਦੀ ਪੁਸ਼ਟੀ ਕਰ ਰਹੇ ਹਨ। ਚਾਰ ਲੋਕਾਂ ਨੂੰ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਘਟਨਾ ਦੇ ਸਮੇਂ ਮੌਕੇ ‘ਤੇ ਕਿੰਨੇ ਲੋਕ ਕੰਮ ਕਰ ਰਹੇ ਸਨ।ਡਬਲ ਬੇਸਮੈਂਟ ਦੀ ਖੁਦਾਈ ਕੀਤੀ ਜਾ ਰਹੀ ਸੀ। ਦੋ ਜੇਸੀਬੀ ਮਸ਼ੀਨਾਂ ਖੁਦਾਈ ਵਿੱਚ ਲੱਗੀਆਂ ਹੋਈਆਂ ਸਨ। ਅਚਾਨਕ ਉਪਰੋਂ ਕੱਚੀ ਮਿੱਟੀ ਡਿੱਗਣ ਕਾਰਨ ਉਥੇ ਕੰਮ ਕਰਦੇ ਲੋਕ ਦੱਬ ਗਏ। ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ।