Home » ਭਾਰਤ ਨੇ ਅਫਗਾਨਿਸਤਾਨ ਨੂੰ ਮੈਡੀਕਲ ਸਹਾਇਤਾ ਦੀ 13ਵੀਂ ਖੇਪ ਭੇਜੀ…
Home Page News India India News World

ਭਾਰਤ ਨੇ ਅਫਗਾਨਿਸਤਾਨ ਨੂੰ ਮੈਡੀਕਲ ਸਹਾਇਤਾ ਦੀ 13ਵੀਂ ਖੇਪ ਭੇਜੀ…

Spread the news

ਭਾਰਤ ਨੇ ਜੰਗ ਪ੍ਰਭਾਵਿਤ ਅਫਗਾਨਿਸਤਾਨ ਲਈ ਮਨੁੱਖੀ ਸਹਾਇਤਾ ਦੀ 13ਵੀਂ ਖੇਪ ਭੇਜੀ ਹੈ, ਜਿਸ ਵਿੱਚ ਜ਼ਰੂਰੀ ਦਵਾਈਆਂ, ਮੈਡੀਕਲ ਅਤੇ ਸਰਜੀਕਲ ਉਪਕਰਣ ਸ਼ਾਮਲ ਹਨ। ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਦੱਸਿਆ ਕਿ ਇਸ ਨੂੰ ਕਾਬੁਲ ਦੇ ਇੰਦਰਾ ਗਾਂਧੀ ਇਨਫੈਂਟ ਹਸਪਤਾਲ ਨੂੰ ਸੌਂਪ ਦਿੱਤਾ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਬਿਆਨ ਮੁਤਾਬਕ ਅਫਗਾਨਿਸਤਾਨ ਦੇ ਲੋਕਾਂ ਨਾਲ ਵਿਸ਼ੇਸ਼ ਸਬੰਧਾਂ ਅਤੇ ਉਥੋਂ ਦੇ ਲੋਕਾਂ ਦੀ ਮਦਦ ਲਈ ਸੰਯੁਕਤ ਰਾਸ਼ਟਰ ਦੀ ਅਪੀਲ ਦੇ ਮੱਦੇਨਜ਼ਰ ਭਾਰਤ ਨੇ ਜ਼ਰੂਰੀ ਦਵਾਈਆਂ ਅਤੇ ਮੈਡੀਕਲ ਉਪਕਰਨਾਂ ਸਮੇਤ ਡਾਕਟਰੀ ਸਹਾਇਤਾ ਦੀ 13ਵੀਂ ਖੇਪ ਭੇਜੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਮੈਡੀਕਲ ਸਹਾਇਤਾ ਵਿੱਚ ਜ਼ਰੂਰੀ ਦਵਾਈਆਂ ਤੋਂ ਇਲਾਵਾ ਬਾਲ ਸਟੇਥੋਸਕੋਪ, ਸਫ਼ਿਗਨੋਮੈਨੋਮੀਟਰ, ਇਨਫਿਊਜ਼ਨ ਪੰਪ, ਡ੍ਰਿਪ ਚੈਂਬਰ ਸੈੱਟ, ਇਲੈਕਟ੍ਰੋਕਾਉਟਰੀ ਅਤੇ ਹੋਰ ਸਰਜੀਕਲ ਯੰਤਰ ਸ਼ਾਮਲ ਹਨ। ਮੰਤਰਾਲੇ ਮੁਤਾਬਕ ਇਸ ਨੂੰ ਕਾਬੁਲ ਦੇ ਇੰਦਰਾ ਗਾਂਧੀ ਇਨਫੈਂਟ ਹਸਪਤਾਲ ਦੇ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਅਨੁਸਾਰ, ਭਾਰਤ ਨੇ ਹੁਣ ਤੱਕ ਅਫਗਾਨਿਸਤਾਨ ਨੂੰ 45 ਟਨ ਡਾਕਟਰੀ ਸਹਾਇਤਾ ਭੇਜੀ ਹੈ, ਜਿਸ ਵਿੱਚ ਜੀਵਨ ਰੱਖਿਅਕ ਦਵਾਈ, ਐਂਟੀ-ਟੀਬੀ ਦਵਾਈ, ਐਂਟੀ-ਕੋਵਿਡ ਵੈਕਸੀਨ ਦੀਆਂ ਪੰਜ ਲੱਖ ਖੁਰਾਕਾਂ, ਸਰਜੀਕਲ ਉਪਕਰਣ ਆਦਿ ਸ਼ਾਮਲ ਹਨ।  ਇਸ ਤੋਂ ਇਲਾਵਾ ਭਾਰਤ ਨੇ ਅਫਗਾਨਿਸਤਾਨ ਦੇ ਲੋਕਾਂ ਨੂੰ 40,000 ਮੀਟ੍ਰਿਕ ਟਨ ਕਣਕ ਦੀ ਸਪਲਾਈ ਵੀ ਕੀਤੀ ਹੈ। ਜ਼ਿਕਰੋਯੋਗ ਹੈ ਕਿ ਭਾਰਤ ਨੇ ਹਮੇਸ਼ਾ ਅਫਗਾਨਿਸਤਾਨ ਨੂੰ ਬਿਨਾਂ ਸ਼ਰਤ ਮਨੁੱਖੀ ਸਹਾਇਤਾ ਪ੍ਰਦਾਨ ਕਰਨ ‘ਤੇ ਜ਼ੋਰ ਦਿੱਤਾ ਹੈ। ਤਾਲਿਬਾਨ ਵਲੋਂ ਅਫਗਾਨਿਸਤਾਨ ‘ਤੇ ਕਬਜ਼ਾ ਕਰਨ ਤੋਂ ਬਾਅਦ, ਦੇਸ਼ ਮਨੁੱਖੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਭਾਰਤ ਨੇ ਅਜੇ ਤੱਕ ਅਫਗਾਨਿਸਤਾਨ ਵਿੱਚ ਨਵੀਂ ਸ਼ਾਸਨ ਨੂੰ ਮਾਨਤਾ ਨਹੀਂ ਦਿੱਤੀ ਹੈ ਅਤੇ ਕਾਬੁਲ ਵਿੱਚ ਇੱਕ ਸਮਾਵੇਸ਼ੀ ਸਰਕਾਰ ਦੇ ਗਠਨ ਦੀ ਜ਼ਰੂਰਤ ਜ਼ਾਹਰ ਕੀਤੀ ਹੈ।