Home » ਹੇਸਟਿੰਗਜ਼ ਵਿੱਚ ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਹੱਤਿਆ ਦੀ ਜਾਂਚ ਜਾਰੀ…
Home Page News • New Zealand Local News • NewZealand

ਹੇਸਟਿੰਗਜ਼ ਵਿੱਚ ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਹੱਤਿਆ ਦੀ ਜਾਂਚ ਜਾਰੀ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਬੀਤੀ ਰਾਤ ਹੌਕਸ ਬੇਅ ਦੇ ਹੇਸਟਿੰਗਜ਼ ਵਿੱਚ ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਪੁਲਿਸ ਵੱਲੋਂ ਕਤਲ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਪੁਲਿਸ ਨੂੰ ਰੈਮਸੇ ਕ੍ਰੇਸੈਂਟ, ਫਲੈਕਸਮੇਰ ‘ਚ ਰਾਤ ​​11.45 ਵਜੇ ਦੇ ਕਰੀਬ ਬੁਲਾਇਆ ਗਿਆ ਸੀ ਜਿੱਥੇ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਨੂੰ ਗੰਭੀਰ ਜਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।ਪੁਲਿਸ ਦਾ ਕਹਿਣਾ ਹੈ ਕਿ ਉਹਨਾ ਦੀ ਟੀਮ ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਨੇ ਕਿਹਾ ਕਿ ਜੇ ਕਿਸੇ ਵੀ ਵਿਅਕਤੀ ਨੂੰ ਘਟਨਾ ਬਾਰੇ ਜਾਣਕਾਰੀ ਹੋਵੇ ਤਾ ਉਹ ਪੁਲਿਸ ਨਾਲ 105 ਰਾਹੀਂ ਜਾਂ ਕ੍ਰਾਈਮ ਸਟੌਪਰਜ਼ ਰਾਹੀਂ ਅਗਿਆਤ ਤੌਰ ‘ਤੇ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ।