Home » ਦੱਖਣੀ ਆਕਲੈਂਡ ਵਿੱਚ ਹੋਏ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ…
Home Page News • New Zealand Local News • NewZealand

ਦੱਖਣੀ ਆਕਲੈਂਡ ਵਿੱਚ ਹੋਏ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਦੱਖਣੀ ਆਕਲੈਂਡ ਵਿੱਚ ਬੀਤੀ ਰਾਤ ਨੂੰ ਇੱਕ ਚੌਰਾਹੇ ‘ਤੇ ਵਾਹਨ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।ਇਹ ਹਾਦਸਾ ਐਤਵਾਰ ਰਾਤ ਕਰੀਬ 11 ਵਜੇ ਆਕਲੈਂਡ ਦੇ ਕਲੇਨਡਨ ਪਾਰਕ ਵਿੱਚ ਰੋਸਕਾਮਨ ਰੋਡ ਅਤੇ ਬਰਬੈਂਕ ਐਵੇਨਿਊ ਦੇ ਕੋਨੇ ‘ਤੇ ਵਾਪਰਿਆਂ।ਇੱਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।ਬੁਲਾਰੇ ਨੇ ਦੱਸਿਆ ਕਿ ਹਾਦਸੇ ਦੇ ਹਾਲਾਤਾਂ ਦੀ ਜਾਂਚ ਜਾਰੀ ਹੈ।