Home » ਐਵਨਡੇਲ ‘ਚ ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਟੱਕਰ ‘ਚ ਇਕ ਵਿਅਕਤੀ ਗੰਭੀਰ ਜ਼ਖਮੀ…
Home Page News New Zealand Local News NewZealand

ਐਵਨਡੇਲ ‘ਚ ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਟੱਕਰ ‘ਚ ਇਕ ਵਿਅਕਤੀ ਗੰਭੀਰ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਵੈਸਟ ਆਕਲੈਂਡ ਵਿੱਚ ਬੀਤੀ ਰਾਤ ਇੱਕ ਕਾਰ ਅਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਪੁਲਿਸ ਨੂੰ ਰਾਤ 12.50 ਵਜੇ ਦੇ ਆਸਪਾਸ ਐਵਨਡੇਲ ਦੇ ਸੇਂਟ ਜਾਰਜਸ ਰੋਡ ‘ਤੇ ਬੁਲਾਇਆ ਗਿਆ। ਉਨ੍ਹਾਂ ਨੇ ਕਿਹਾ, “ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।”ਸੀਰੀਅਸ ਕਰੈਸ਼ ਯੂਨਿਟ ਵੱਲੋਂ ਮੌਕੇ ਤੇ ਹਾਜ਼ਰ ਹੋ ਕਰੈਸ਼ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ|