Home » ਡਿਪਟੀ ਸ਼ੈਰਿਫ ਸੰਦੀਪ ਸਿੰਘ ਧਾਲੀਵਾਲ ਕਤਲ ਮਾਮਲੇ ’ਚ ਮੁਲਜ਼ਮ ਦੋਸ਼ੀ ਕਰਾਰ…
Home Page News • India • World • World News

ਡਿਪਟੀ ਸ਼ੈਰਿਫ ਸੰਦੀਪ ਸਿੰਘ ਧਾਲੀਵਾਲ ਕਤਲ ਮਾਮਲੇ ’ਚ ਮੁਲਜ਼ਮ ਦੋਸ਼ੀ ਕਰਾਰ…

Spread the news

ਟੈਕਸਸ, ਅਮਰੀਕਾ : ਅਮਰੀਕਾ ਦੇ ਟੈਕਸਾਸ ਸੂਬੇ ਵਿਖੇ ਪੁਲਿਸ ਅਧਿਕਾਰੀ ਸੰਦੀਪ ਧਾਲੀਵਾਲ (42) ਦੇ 2019 ਚ ਹੋਏ ਕਤਲ ਦੇ ਮਾਮਲੇ ਵਿੱਚ ਉਥੇ ਦੀ ਅਦਾਲਤ ਨੇ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੱਤਾ ਹੈ। ਹਿਊਸਟਨ ਵਿੱਚ ਹੈਰਿਸ ਕਾਊਂਟੀ ਦੀ ਅਪਰਾਧਿਕ ਅਦਾਲਤ ਦੇ ਜੱਜ ਵੱਲੋ ਰਾਬਰਟ ਸੋਲਿਸ (50) ਨੂੰ ਧਾਲੀਵਾਲ ਦੀ ਹੱਤਿਆ ਦਾ ਦੋਸ਼ੀ ਪਾਇਆ ਗਿਆ ਹੈ, ਅਦਾਲਤ ਦੇ ਫ਼ੈਸਲੇ ਸਮੇਂ ਦੋਸ਼ੀ ਦਾ ਪਰਿਵਾਰ ਵੀ ਉਥੇ ਮੌਜੂਦ ਸੀ। ਇਸ ਮਾਮਲੇ ਚ ਦੋਸ਼ੀ ਵੱਲੋ ਆਪਣੇ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਗਈ ਹੈ।