Home » ਮੂਸੇਵਾਲਾ ਦੇ ਪਿਤਾ ਨੇ ਕਿਹਾ ਜੇ ਨਾ ਮਿਲਿਆ ਇਨਸਾਫ ਤਾਂ ਛੱਡ ਦਿਆਂਗਾ ਦੇਸ਼…
Home Page News • India • India News

ਮੂਸੇਵਾਲਾ ਦੇ ਪਿਤਾ ਨੇ ਕਿਹਾ ਜੇ ਨਾ ਮਿਲਿਆ ਇਨਸਾਫ ਤਾਂ ਛੱਡ ਦਿਆਂਗਾ ਦੇਸ਼…

Spread the news

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਪੰਜ ਮਹੀਨੇ ਬਾਅਦ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਪੁਲਿਸ ਨੂੰ ਇਨਸਾਫ਼ ਲਈ 25 ਨਵੰਬਰ ਤੱਕ ਦਾ ਸਮਾਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੀ ਐਫਆਈਆਰ (FIR) ਵਾਪਸ ਲੈ ਲੈਣਗੇ ਅਤੇ ਉਸ ਤੋਂ ਬਾਅਦ ਹੀ ਦੇਸ਼ ਛੱਡਣਗੇ। ਉਨ੍ਹਾਂ ਨੇ ਇਕ ਵਾਰ ਫਿਰ ਮਾਨ ਸਰਕਾਰ ਦੇ ਕੰਮਕਾਜ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਐਨਆਈਏ (NIA) ਦੀ ਕਾਰਵਾਈ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਏਜੰਸੀ ਸਿੱਧੂ ਦੇ ਕਰੀਬੀ ਸਾਥੀਆਂ ਨੂੰ ਸੰਮਨ ਭੇਜ ਕੇ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗਾਇਕ ਜੈਨੀ ਜੌਹਲ ਨੂੰ ਸੰਮਨ ਕੀਤਾ ਗਿਆ ਸੀ, ਜਿਸ ਦਾ ਸਿੱਧੂ ਦੇ ਕਤਲ ਨਾਲ ਕੋਈ ਸਬੰਧ ਨਹੀਂ ਸੀ।