Home » ਨੌਰਥਲੈਂਡ ਵਿੱਚ ਹੋਏ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ,ਦੂਜਾ ਗੰਭੀਰ ਜ਼ਖਮੀ …
Home Page News • New Zealand Local News • NewZealand

ਨੌਰਥਲੈਂਡ ਵਿੱਚ ਹੋਏ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ,ਦੂਜਾ ਗੰਭੀਰ ਜ਼ਖਮੀ …

Spread the news

ਆਕਲੈਂਡ(ਬਲਜਿੰਦਰ ਸਿੰਘ)ਮਿਟੀਮਿਟੀ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਸਿੰਗਲ-ਵਾਹਨ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੂਜੇ ਵਿਅਕਤੀ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ।ਵੈਸਟ ਕੋਸਟ ਰੋਡ, ਮਿਟੀਮਿਟੀ ਵਿੱਚ ਹਾਦਸੇ ਦੀ ਸੂਚਨਾ ਪੁਲਿਸ ਨੂੰ ਸਵੇਰੇ 7.20 ਵਜੇ ਦੇ ਕਰੀਬ ਦਿੱਤੀ ਗਈ। ਪੁਲਿਸ ਨੇ ਕਿਹਾ ਕਿ ਸੀਰੀਅਸ ਕਰੈਸ਼ ਯੂਨਿਟ ਘਟਨਾ ਸਥਾਨ ‘ਤੇ ਪਹੁੰਚ ਗਿਆ ਸੀ, ਅਤੇ ਸੜਕ ਨੂੰ ਕੁਝ ਸਮੇਂ ਲਈ ਬੰਦ ਕੀਤਾ ਗਿਆਂ।