Home » ਅੰਤਰਰਾਸ਼ਟਰੀ ਮੈਲਬੋਰਨ ਹਾਕੀ ਕੱਪ 2023 ਦਾ ਲੋਗੋ ਰਿਲੀਜ਼
Home Page News India India News

ਅੰਤਰਰਾਸ਼ਟਰੀ ਮੈਲਬੋਰਨ ਹਾਕੀ ਕੱਪ 2023 ਦਾ ਲੋਗੋ ਰਿਲੀਜ਼

Spread the news

ਅੰਤਰਰਾਸ਼ਟਰੀ ਮੈਲਬੋਰਨ ਹਾਕੀ ਕੱਪ, ਜੋ ਕਿ ਸਾਲ 2023 ਵਿੱਚ ਮੈਲਬੋਰਨ ਵਿਖੇ ਕਰਵਾਇਆ ਜਾ ਰਿਹਾ ਹੈ, ਉਸ ਦਾ ਲੋਗੋ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਤਰਰਾਸ਼ਟਰੀ ਮੈਲਬੋਰਨ ਹਾਕੀ ਕੱਪ 2023 ਦੀ ਟੂਰਨਾਮੈਂਟ ਪ੍ਰਬੰਧਕ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਆਸਟਰੇਲੀਆਦੇ ਨਾਲ-ਨਾਲ ਮੈਨੇਡਾ, ਅਮਰੀਕਾ, ਨਿਊਜੀਲੈਂਡ, ਜਰਮਨੀ ਅਤੇ ਭਾਰਤ ਦੀਆਂ ਨਾਮੀ ਟੀਮਾਂ ਭਾਗ ਲੈਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵੱਖ ਵੱਖ ਦੇਸ਼ਾਂ ਦੀਆਂ ਹਾਕੀ ਫੈਡਰੇਸ਼ਨਾਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਟੂਰਨਾਮੈਂਟ ਦੀ ਬਣਤਰ ਵਿਲੱਖਣ ਹੋਵੇਗੀ ਅਤੇ ਇਸ ਟੂਰਨਾਮੈਂਟ ਵਿੱਚ ਵੱਧ ਤੋਂ ਵੱਧ ਟੀਮਾਂ ਨੂੰ ਖੇਡਣ ਦਾ ਮੌਕਾ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਟੂਰਨਾਮੈਂਟ ਦਾ ਮੁੱਖ ਮਕਸਦ ਆਸਟਰੇਲੀਆ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਹਾਕੀ ਦੀ ਖੇਡ ਨਾਲ ਜੁੜਨ ਲਈ ਪ੍ਰੇਰਿਤ ਕਰਨਾ ਹੈ, ਇਸ ਲਈ ਲਗਾਤਾਰ ਉਪਰਾਲੇ ਕੀਤੇ ਜਾਣਗੇ। ਇਸ ਟੂਰਨਾਮੈਂਟ ਵਿੱਚ ਜਿਥੇ ਸੀਨੀਅਰ ਵਰਗ ਦੇ ਖਿਡਾਰੀਆਂ ਦੀਆਂ ਟੀਮਾਂ ਭਾਗ ਲੇਣਗੀਆਂ, ਇਸਦੇ ਨਾਲ ਹੀ ਛੋਟੇ ਬੱਚਿਆਂ ਅਤੇ ਟੀਮਾਂ ਅਤੇ ਖਾਸ ਕਰਕੇ ਲੜਕੀਆਂ ਦੀਆਂ ਟੀਮਾਂ ਦੇ ਵੀ ਮੁਕਾਬਲੇ ਕਰਵਾਏ ਜਾਣਗੇ। ਟੂਰਨਾਮੈਂਟ ਵਿੱਚ ਐਂਟਰੀ ਟੀਮਾਂ ਦੀ ਗਰੇਡਿੰਗ ਦੇ ਹਿਸਾਬ ਨਾਲ ਕੀਤੀ ਜਾਵੇਗੀ। ਇਸ ਸਬੰਧ ਵਿੱਚ ਤਕਨੀਕੀ ਕਮੇਟੀ ਦਾ ਵੀ ਗਠਨ ਕੀਤਾ ਜਾ ਰਿਹਾ ਹੈ, ਜਿਸ ਦੀ ਦੇਖ ਰੇਖ ਹੇਠ ਇਹ ਟੂਰਨਾਮੇਂਟ ਕਰਵਾਇਆ ਜਾਵੇਗਾ।