Home » ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (9-11-2022)…
Home Page News • India • Religion

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ ਸਾਹਿਬ (9-11-2022)…

Spread the news

Amrit vele da Hukamnama Sri Darbar Sahib, Amritsar, Ang 602, 09-11-22


ਸੋਰਠਿ ਮ: ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥

ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ।੧। ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ।ਰਹਾਉ।