Home » ਆਕਲੈਂਡ ਵਿੱਚ ਖੜੇ ਵਾਹਨ ਨਾਲ ਟਕਰਾਈ ਕਾਰ, ਦੋ ਵਿਅਕਤੀ ਗੰਭੀਰ ਜ਼ਖਮੀ…
Home Page News New Zealand Local News NewZealand

ਆਕਲੈਂਡ ਵਿੱਚ ਖੜੇ ਵਾਹਨ ਨਾਲ ਟਕਰਾਈ ਕਾਰ, ਦੋ ਵਿਅਕਤੀ ਗੰਭੀਰ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਸਿੰਘ)ਆਕਲੈਂਡ ਦੇ ਬੀਚ ਹੈਵਨ ਵਿੱਚ ਬੀਤੀ ਦੇਰ ਰਾਤ ਇੱਕ ਕਾਰ ਵੱਲੋਂ ਪਾਰਕ ਕੀਤੇ ਵਾਹਨ ਨਾਲ ਟਕਰਾ ਜਾਣ ਕਾਰਨ ਦੋ ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ। ਰੰਗਤੀਰਾ ਰੋਡ ‘ਤੇ ਹਾਦਸੇ ਦੀ ਸੂਚਨਾ ਪੁਲਿਸ ਨੂੰ ਅੱਧੀ ਰਾਤ ਨੂੰ ਦਿੱਤੀ ਗਈ ਸੀ।ਸੇਂਟ ਜੌਹਨ ਐਂਬੂਲੈਂਸ ਨੇ ਦੱਸਿਆ ਕਿ ਦੋ ਲੋਕਾਂ ਨੂੰ ਆਕਲੈਂਡ ਹਸਪਤਾਲ ਲਿਜਾਇਆ ਗਿਆ।ਇੱਕ ਵਿਅਕਤੀ ਦੀ ਹਾਲਤ ਨਾਜ਼ੁਕ ਅਤੇ ਦੂਜੇ ਦੀ ਹਾਲਤ ਗੰਭੀਰ ਬਣੀ ਹੋਈ ਹੈ।ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।