ਬਠਿੰਡਾ ‘ਚ ਬੱਸ ਅੱਡੇ ਨੇੜੇ ਗੋਲੀ ਮਾਰ ਕੇ ਲੜਕੀ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਇਕ ਨੌਜਵਾਨ ਲੜਕੀ ਬੱਸ ਅੱਡੇ ਦੇ ਨੇੜੇ ਕਿਸੇ ਨਾਲ ਖੜ੍ਹੀ ਸੀ। ਇਸ ਦੌਰਾਨ ਇਕ ਲੜਕੀ ਮੋਟਰਸਾਈਕਲ ਉਤੇ ਆਇਆ ਤੇ ਉਸ ਨੇ ਲੜਕੀ ਨੂੰ ਗੋਲੀ ਮਾਰ ਦਿੱਤੀ। ਇਹ ਘਟਨਾ ਕਰੀਬ 5.30 ਵਜੇ ਦੀ ਦੱਸੀ ਜਾ ਰਹੀ ਹੈ। ਲੜਕਾ ਗੋਲੀ ਮਾਰ ਕੇ ਮੌਕੇ ਉਤੇ ਫਰਾਰ ਹੋ ਗਿਆ। ਇਸ ਤੋਂ ਬਾਅਦ ਲੜਕੀ ਨੂੰ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਘਟਨਾ ਨੂੰ ਅੱਖੀ ਦੇਖਣ ਵਾਲਿਆਂ ਨੇ ਦੱਸਿਆ ਕਿ ਇੱਕ ਮੋਟਰਸਾਈਕਲ ’ਤੇ ਸਵਾਰ ਨੌਜਵਾਨ, ਜਿਸਦਾ ਮੂੰਹ ਬੰਨਿਆਂ ਹੋਇਆ ਸੀ, ਨੇ ਬੱਸ ਅੱਡੇ ਅੱਗੇ ਆ ਕੇ ਆਪਣਾ ਮੋਟਰਸਾਈਕਲ ਖੜ੍ਹਾ ਕੇ ਫਾਇਰਿੰਗ ਕਰ ਦਿੱਤੀ।ਫਾਇਰਿੰਗ ਮਗਰੋਂ ਉਹ ਘਟਨਾ ਸਥਾਨ ਤੋਂ ਫਰਾਰ ਹੋ ਗਿਆ। ਮੌਕੇ ’ਤੇ ਬੱਸ ਅੱਡੇ ਅੱਗੇ ਮੌਜੂਦ ਟ੍ਰੈਫਿਕ ਪੁਲਿਸ ਕਰਮਚਾਰੀਆਂ ਨੇ ਜ਼ਖਮੀ ਹਾਲਤ ’ਚ ਲੜਕੀ ਨੂੰ ਸਿਵਲ ਹਸਪਤਾਲ ਪਹੁੰਚਾਇਆ। ਸਿਵਲ ਹਸਪਤਾਲ ਵਿਖੇ ਡਾ. ਹਰਸ਼ਿਤ ਗੋਇਲ ਨੇ ਦੱਸਿਆ ਕਿ ਹਸਪਤਾਲ ਵਿੱਚ ਜਦੋਂ ਲੜਕੀ ਨੂੰ ਲਿਆਂਦਾ ਗਿਆ ਤਾਂ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ।ਡੀਐਸਪੀ ਵਿਸ਼ਵਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲੜਕੀ ਦੀ ਪਹਿਚਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਗੋਲੀਆਂ ਚਲਾਉਣ ਵਾਲੇ ਦੀ ਭਾਲ ਕੀਤੀ ਜਾ ਰਹੀ ਹੈ।