Home » ਭਾਰਤ ਨਾਲ ਮੁਕਤ ਵਪਾਰ ਸਮਝੌਤੇ ’ਤੇ ਤੇਜ਼ੀ ਨਾਲ ਕੰਮ ਕਰਨ ਲਈ ਵਚਨਬੱਧ : ਪ੍ਰਧਾਨ ਮੰਤਰੀ ਸੁਨਕ…
Home Page News India India News World

ਭਾਰਤ ਨਾਲ ਮੁਕਤ ਵਪਾਰ ਸਮਝੌਤੇ ’ਤੇ ਤੇਜ਼ੀ ਨਾਲ ਕੰਮ ਕਰਨ ਲਈ ਵਚਨਬੱਧ : ਪ੍ਰਧਾਨ ਮੰਤਰੀ ਸੁਨਕ…

Spread the news

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤ ਨਾਲ ਮੁਕਤ ਵਪਾਰ ਸਮਝੌਤਾ (ਐੱਫ. ਟੀ. ਏ.) ਵਾਰਤਾ ਤੁਰੰਤ ਪੂਰੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਸੰਸਦ ਦੇ ਹੇਠਲੇ ਸਦਨ ਹਾਊਸ ਆਫ ਕਾਮਨਸ ਵਿਚ ਕਿਹਾ ਕਿ 10 ਡਾਊਨਿੰਗ ਸਟ੍ਰੀਟ ਵਿਚ ਕਾਰਜਭਾਰ ਸੰਭਾਲਣ ਤੋਂ ਬਾਅਦ ਇੰਡੋਨੇਸ਼ੀਆ ਦੇ ਬਾਲੀ ਵਿਚ ਜੀ-20 ਸਿਖਰ ਸੰਮੇਲਨ ਵਿਚ ਵੀਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਆਪਣੀ ਪਹਿਲੀ ਮੀਟਿੰਗ ਵਿਚ ਉਨ੍ਹਾਂ ਨੇ ਐੱਫ. ਟੀ. ਏ. ’ਤੇ ਤਰੱਕੀ ਦੀ ਸਮੀਖਿਆ ਕੀਤੀ। ਸੰਸਦ ਦਾ ਇਹ ਸੈਸ਼ਨ ਇੰਡੋਨੇਸ਼ੀਆ ਦੇ ਬਾਲੀ ਵਿਚ ਜੀ-20 ਸਿਖਰ ਸੰਮੇਲਨ ’ਤੇ ਸੀ। ਬ੍ਰਿਟੇਨ ਵਿਚ ਵਿਰੋਧੀ ਧਿਰ ਲੇਬਰ ਪਾਰਟੀ ਦੇ ਨੇਤਾ ਕੀਰ ਸਟਾਰਮਰ ਅਤੇ ਉਨ੍ਹਾਂ ਦੀ ਆਪਣੀ ਕੰਜਰਵੇਟਿਵ ਪਾਰਟੀ ਦੇ ਸੰਸਦ ਮੈਂਬਰਾਂ ਨੇ ਭਾਰਤ ਨਾਲ ਸਮਝੌਤੇ ਨੂੰ ਪੂਰਾ ਕਰਨ ਦੀ ਸਮਾਂ ਹੱਦ ’ਤੇ ਉਨ੍ਹਾਂ ਤੋਂ ਸਵਾਲ ਕੀਤਾ ਸੀ। ਇਸ ਜਵਾਬ ਵਿਚ ਸੁਨਕ ਨੇ ਕਿਹਾ ਕਿ ਮੈਂ ਭਾਰਤ ਸਰਕਾਰ ਨਾਲ ਮੁਕਤ ਵਪਾਰ ਸਮਝੌਤੇ ’ਤੇ ਚਰਚਾ ਕੀਤੀ ਹੈ। ਭਾਰਤ ਦੇ ਪ੍ਰਧਾਨ ਮੰਤਰੀ ਅਤੇ ਮੈਂ ਆਪਣੀਆਂ ਟੀਮਾਂ ਨੂੰ ਜਲਦੀ ਤੋਂ ਜਲਦੀ ਕੰਮ ਕਰਨ ਲਈ ਕਿਹਾ ਹੈ। ਸੁਨਕ ਨੇ ਐੱਫ. ਟੀ. ਏ. ਲਈ ਦੀਵਾਲੀ ਦੀ ਸਮਾਂ ਹੱਦ ਖਤਮ ਹੋਣ ਤੋਂ ਬਾਅਦ ਬ੍ਰਿਟੇਨ ਸਰਕਾਰ ਦੇ ਰੁਖ ਨੂੰ ਦੁਹਰਾਇਆ ਕਿ ਉਹ ਜਲਦੀ ਸਮਝੌਤਾ ਕਰਨ ਲਈ ਦੇਸ਼ਹਿੱਤ ਨਾਲ ਕੋਈ ਸਮਝੌਤਾ ਨਹੀਂ ਕਰਨਗੇ।