Home » CCTV ਫੁਟੇਜ ਲੀਕ ਹੋਣ ਤੋਂ ਬਾਅਦ ਅਦਾਲਤ ਪਹੁੰਚੇ ਸਤੇਂਦਰ ਜੈਨ, ਖੁਰਾਕ ਸਬੰਧੀ ਜੇਲ੍ਹ ਅਧਿਕਾਰੀਆਂ ਤੋਂ ਰਿਪੋਰਟ ਤਲਬ..
Home Page News India India News

CCTV ਫੁਟੇਜ ਲੀਕ ਹੋਣ ਤੋਂ ਬਾਅਦ ਅਦਾਲਤ ਪਹੁੰਚੇ ਸਤੇਂਦਰ ਜੈਨ, ਖੁਰਾਕ ਸਬੰਧੀ ਜੇਲ੍ਹ ਅਧਿਕਾਰੀਆਂ ਤੋਂ ਰਿਪੋਰਟ ਤਲਬ..

Spread the news

 ਦਿੱਲੀ ਦੇ ਮੰਤਰੀ ਸਤੇਂਦਰ ਜੈਨ ਨੂੰ ਜੇਲ੍ਹ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚ ਗਈ ਹੈ। ਇਸ ਦੌਰਾਨ ਬੁੱਧਵਾਰ ਨੂੰ ਇੱਕ ਸੀਸੀਟੀਵੀ ਵੀਡੀਓ ਜਾਰੀ ਕੀਤਾ ਗਿਆ ਜਿਸ ਵਿੱਚ ਜੈਨ ਸਵਾਦਿਸ਼ਟ ਭੋਜਨ ਖਾਂਦੇ ਨਜ਼ਰ ਆ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਰਾਉਸ ਐਵੇਨਿਊ ਅਦਾਲਤ ਨੇ ਤਿਹਾੜ ਦੇ ਅਧਿਕਾਰੀਆਂ ਤੋਂ ਸਤੇਂਦਰ ਜੈਨ ਦੇ ਭੋਜਨ ਅਤੇ ਖੁਰਾਕ ‘ਚ ਬਦਲਾਅ ‘ਤੇ ਵਿਸਥਾਰਤ ਰਿਪੋਰਟ ਮੰਗੀ ਹੈ। ਇਸ ਮਾਮਲੇ ਸਬੰਧੀ ਇਹ ਰਿਪੋਰਟ ਦੁਪਹਿਰ 2 ਵਜੇ ਤੋਂ ਪਹਿਲਾਂ ਹਾਈ ਕੋਰਟ ਨੂੰ ਭੇਜੀ ਜਾਵੇਗੀ। ਸਤੇਂਦਰ ਜੈਨ ਵੱਲੋਂ ਦਾਇਰ ਇੱਕ ਹੋਰ ਅਰਜ਼ੀ ਇਸ ਤੋਂ ਪਹਿਲਾਂ ਸੀਸੀਟੀਵੀ ਵੀਡੀਓ ਲੀਕ ਹੋਣ ਨੂੰ ਲੈ ਕੇ ਸਤੇਂਦਰ ਜੈਨ ਦੀ ਤਰਫੋਂ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਦੀ ਬੁੱਧਵਾਰ ਨੂੰ ਸੁਣਵਾਈ ਦੌਰਾਨ ਜੈਨ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਕਿ ਇੱਕ ਵਾਰ ਫਿਰ ਇੱਕ ਵੀਡੀਓ ਲੀਕ ਹੋ ਗਿਆ ਹੈ। ਜੇਲ੍ਹ ਪ੍ਰਸ਼ਾਸਨ ਅਤੇ ਈਡੀ ਇਸ ਤੋਂ ਪੱਲਾ ਝਾੜ ਰਿਹਾ ਹੈ। ਇਸ ਦੇ ਨਾਲ ਹੀ ਸਤੇਂਦਰ ਜੈਨ ਦੀ ਤਰਫੋਂ ਇੱਕ ਹੋਰ ਅਰਜ਼ੀ ਦਾਇਰ ਕਰਕੇ ਮੀਡੀਆ ਨੂੰ ਵੀਡੀਓ ਚਲਾਉਣ ਤੋਂ ਰੋਕਣ ਦੀ ਮੰਗ ਕੀਤੀ ਗਈ ਹੈ। ਤਿਹਾੜ ਜੇਲ੍ਹ ਵਿੱਚ ਮਰਨ ਵਰਤ ਦੌਰਾਨ ਦਿੱਲੀ ਦੇ ਕੈਬਨਿਟ ਮੰਤਰੀ ਸਤੇਂਦਰ ਜੈਨ ਨੂੰ ਧਾਰਮਿਕ ਮਾਨਤਾਵਾਂ ਅਨੁਸਾਰ ਫਲਾਂ, ਸੁੱਕੇ ਮੇਵੇ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਦੇ ਨਾਲ-ਨਾਲ ਡਾਕਟਰੀ ਸਹੂਲਤਾਂ ਦੇਣ ਦੀ ਮੰਗ ਵਾਲੀ ਅਰਜ਼ੀ ’ਤੇ ਬੁੱਧਵਾਰ ਨੂੰ ਰਾਊਸ ਐਵੇਨਿਊ ਅਦਾਲਤ ਵਿੱਚ ਸੁਣਵਾਈ ਹੋਈ। ਇਸ ਅਰਜ਼ੀ ਵਿੱਚ ਜੈਨ ਨੇ ਦੱਸਿਆ ਕਿ ਉਹ ਛੇ ਮਹੀਨਿਆਂ ਤੋਂ ਮਰਨ ਵਰਤ ’ਤੇ ਹਨ। ਹੁਣ ਤੱਕ ਉਹ ਕੱਚੇ ਫਲ, ਮਿਸ਼ਰਤ ਬੀਜ, ਸੁੱਕੇ ਮੇਵੇ ਅਤੇ ਖਜੂਰਾਂ ‘ਤੇ ਨਿਰਭਰ ਸਨ। ਅਰਜ਼ੀ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪਿਛਲੇ 12 ਦਿਨਾਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਇਹ ਸਭ ਦੇਣਾ ਬੰਦ ਕਰ ਦਿੱਤਾ ਹੈ। ਸਹੀ ਪੋਸ਼ਣ ਨਾ ਮਿਲਣ ਕਾਰਨ ਪਿਛਲੇ ਦੋ ਹਫ਼ਤਿਆਂ ਵਿੱਚ ਉਸ ਦਾ ਦੋ ਕਿੱਲੋ ਭਾਰ ਘੱਟ ਗਿਆ ਹੈ। ਉਸ ਨੇ ਪਿਛਲੇ ਛੇ ਮਹੀਨਿਆਂ ਵਿੱਚ 28 ਕਿਲੋ ਭਾਰ ਘਟਾਇਆ ਹੈ। ਐਮਆਰਆਈ ਸਕੈਨ ਸਮੇਤ ਕਈ ਹੋਰ ਮੈਡੀਕਲ ਟੈਸਟ 21 ਅਕਤੂਬਰ 2022 ਨੂੰ ਕੀਤੇ ਜਾਣੇ ਸਨ, ਉਹ ਵੀ ਅਜੇ ਤੱਕ ਨਹੀਂ ਕੀਤੇ ਗਏ। ਦੱਸ ਦੇਈਏ ਕਿ ਜਾਰੀ ਇਸ ਵੀਡੀਓ ਵਿੱਚ ਸਤੇਂਦਰ ਜੈਨ ਫਲ ਅਤੇ ਖਾਣਾ ਖਾਂਦੇ ਨਜ਼ਰ ਆ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਭਾਜਪਾ ਨੇ ਟਵਿੱਟਰ ‘ਤੇ ਲਿਖਿਆ ਕਿ ਅਦਾਲਤ ‘ਚ ਗਲਤ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਸਤੇਂਦਰ ਜੈਨ ਨੂੰ ਜੇਲ ‘ਚ ਫਲ ਨਹੀਂ ਦਿੱਤੇ ਜਾ ਰਹੇ ਹਨ। ਨਾਲ ਹੀ ਇਸ ਮਾਮਲੇ ਬਾਰੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਉਹ ਅਦਾਲਤ ਵਿੱਚ ਆ ਕੇ ਖਾਣੇ ਦੀ ਸਮੱਸਿਆ ਬਾਰੇ ਗੱਲ ਕਰਦੇ ਹਨ ਪਰ ਜੈਨ ਨੂੰ ਖਾਣੇ ਦੀ ਅਜਿਹੀ ਪਲੇਟ ਮਿਲ ਰਹੀ ਹੈ, ਜੋ ਪੰਜ ਤਾਰਾ ਹੋਟਲ ਵਿੱਚ ਵੀ ਨਹੀਂ ਮਿਲਦੀ। ਇਸ ਤੋਂ ਇਲਾਵਾ ਦਿੱਲੀ ਭਾਜਪਾ ਆਗੂ ਹਰੀਸ਼ ਖੁਰਾਣਾ ਨੇ ਕਿਹਾ ਕਿ ਜੇਲ੍ਹ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਦੇਖ ਕੇ ਲੱਗਦਾ ਹੈ ਜਿਵੇਂ ਸਤਿੰਦਰ ਜੈਨ ਕਿਸੇ ਰਿਜ਼ੋਰਟ ਵਿੱਚ ਹੋਵੇ। ਮਸਾਜ ਦੀ ਵੀਡੀਓ ਵੀ ਵਾਇਰਲ ਹੋਈ ਸੀ ਇਸ ਤੋਂ ਪਹਿਲਾਂ ਵੀ ਸਤੇਂਦਰ ਜੈਨ ਨੂੰ ਜੇਲ੍ਹ ‘ਚ ਮਸਾਜ ਦਿੱਤੇ ਜਾਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। ਉਸ ਵੀਡੀਓ ਦੇ ਜਾਰੀ ਹੋਣ ਤੋਂ ਬਾਅਦ ਵੀ ਭਾਜਪਾ ਨੇ ਆਮ ਆਦਮੀ ਪਾਰਟੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਬਾਰੇ ‘ਆਪ’ ਦੀ ਤਰਫੋਂ ਕਿਹਾ ਗਿਆ ਕਿ ਡਾਕਟਰ ਨੇ ਸਤੇਂਦਰ ਜੈਨ ਨੂੰ ਕਰੋਨਾ ਦੌਰਾਨ ਆਕਸੀਜਨ ਦੀ ਕਮੀ ਕਾਰਨ ਐਕਿਊਪ੍ਰੈਸ਼ਰ ਥੈਰੇਪੀ ਦੀ ਸਲਾਹ ਦਿੱਤੀ ਸੀ। ਇਸ ਥੈਰੇਪੀ ਦੇ ਮੱਦੇਨਜ਼ਰ ਉਨ੍ਹਾਂ ਨੂੰ ਮਸਾਜ ਦਿੱਤੀ ਜਾ ਰਹੀ ਹੈ।