Home » ਯੇਰੂਸ਼ਲਮ ‘ਚ ਬੱਸ ਸਟੈਂਡ ਨੇੜੇ ਧਮਾਕਾ ਇੱਕ ਦੀ ਮੌਤ ਅਤੇ 18 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ…
Home Page News • World • World News

ਯੇਰੂਸ਼ਲਮ ‘ਚ ਬੱਸ ਸਟੈਂਡ ਨੇੜੇ ਧਮਾਕਾ ਇੱਕ ਦੀ ਮੌਤ ਅਤੇ 18 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ…

Spread the news

ਇਜ਼ਰਾਈਲ ਦੀ ਰਾਜਧਾਨੀ ਯੇਰੂਸ਼ਲਮ ‘ਚ ਜ਼ਬਰਦਸਤ ਬੰਬ ​​ਧਮਾਕਾ ਹੋਇਆ ਹੈ। ਇਸ ਧਮਾਕੇ ‘ਚ ਇੱਕ ਦੀ ਮੌਤ ਅਤੇ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਨਿਊਜ਼ ਏਜੰਸੀ ਮੁਤਾਬਕ ਇਹ ਧਮਾਕਾ ਇਕ ਬੱਸ ਸਟੈਂਡ ਨੇੜੇ ਹੋਇਆ। ਧਮਾਕੇ ਤੋਂ ਬਾਅਦ ਫੌਜ ਦੇ ਜਵਾਨਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਜਾਣਕਾਰੀ ਮੁਤਾਬਕ ਇਸ ਘਟਨਾ ‘ਚ ਇੱਕ ਦੀ ਮੌਤ ਅਤੇ18 ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦੋ ਵਿਅਕਤੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅਜੇ ਤਕ ਕਿਸੇ ਸੰਗਠਨ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਇਸ ਬੰਬ ਧਮਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਜ਼ਰਾਈਲੀ ਆਰਮੀ ਰੇਡੀਓ ਨੇ ਕਿਹਾ ਕਿ ਧਮਾਕਾ ਘਟਨਾ ਸਥਾਨ ‘ਤੇ ਇਕ ਵਿਸਫੋਟਕ ਯੰਤਰ ਕਾਰਨ ਹੋਇਆ ਸੀ। ਧਮਾਕੇ ਦੇ ਕਾਰਨਾਂ ਦਾ ਵੀ ਪਤਾ ਨਹੀਂ ਲੱਗ ਸਕਿਆ।