Home » ਸੰਨੀ ਦਿਓਲ ਨੂੰ MP ਅਹੁਦੇ ਤੋਂ ਹਟਾਉਣ ਦੀ ਉੱਠੀ ਮੰਗ…
Home Page News • India • India News

ਸੰਨੀ ਦਿਓਲ ਨੂੰ MP ਅਹੁਦੇ ਤੋਂ ਹਟਾਉਣ ਦੀ ਉੱਠੀ ਮੰਗ…

Spread the news

ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਲਾਉਣ ਦੀ ਸ਼ੁਰੂਆਤ ਕਰਨ ਵਾਲੇ ਨੌਜਵਾਨ ਅਮਰਜੋਤ ਸਿੰਘ ਨੇ ਇਕ ਵਾਰ ਫਿਰ ਸਾਂਸਦ ਸੰਨੀ ਦਿਓਲ ਖ਼ਿਲਾਫ ਮੋਰਚਾ ਖੋਲ੍ਹ ਦਿੱਤਾ ਹੈ।ਪੇਸ਼ੇ ਵਜੋਂ ਮਾਰਕੀਟਿੰਗ ਦੇ ਖੇਤਰ ਨਾਲ ਸਬੰਧ ਰੱਖਣ ਵਾਲੇ ਨੌਜਵਾਨ ਅਮਰਜੋਤ ਸਿੰਘ ਨੇ ਦੇਸ਼ ਦੇ ਰਾਸ਼ਟਰਪਤੀ, ਮੁੱਖ ਚੋਣ ਕਮਿਸ਼ਨਰ ਅਤੇ ਲੋਕ ਸਭਾ ਸਪੀਕਰ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਸ ਨੇ ਕਿਹਾ ਹੈ ਕਿ ਸੰਨੀ ਦਿਓਲ ਲੋਕ ਸਭਾ ਦੀ ਕੁਰਸੀ ਤੇ ਬਣੇ ਰਹਿਣ ਦੇ ਕਾਬਿਲ ਨਹੀਂ ਹਨ ਕਿਉਂਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਬੇਰੋਜ਼ਗਾਰ, ਵਪਾਰੀ ,ਮਜ਼ਦੂਰ, ਵਿਦਿਆਰਥੀ ਅਤੇ ਆਮ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਪਰ ਇਨ੍ਹਾਂ ਮੁਸੀਬਤਾਂ ਦੌਰਾਨ ਸੰਨੀ ਦਿਓਲ ਵੱਲੋਂ ਉਨ੍ਹਾਂ ਦੇ ਵਿਚ ਆ ਕੇ ਉਨ੍ਹਾਂ ਦਾ ਹਾਲਚਾਲ ਪੁੱਛਣਾ ਤੱਕ ਮੁਨਾਸਬ ਨਹੀਂ ਸਮਝਿਆ ਗਿਆ। ਇਸ ਲਈ ਉਨ੍ਹਾਂ ਨੂੰ ਉਨ੍ਹਾਂ ਦੀ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਵੀ ਵਾਂਝਿਆਂ ਕਰ ਦਿੱਤਾ ਜਾਣਾ ਚਾਹੀਦਾ ਹੈ।