Home » ਪਾਪਾਟੋਏਟੋਏ ‘ਚ ਵਾਪਰੇ ਭਿਆਨਕ ਹਾਦਸੇ ਵਿੱਚ ਇੱਕ ਦੀ ਮੌਤ ਦੋ ਜ਼ਖਮੀ…
Home Page News • New Zealand Local News • NewZealand

ਪਾਪਾਟੋਏਟੋਏ ‘ਚ ਵਾਪਰੇ ਭਿਆਨਕ ਹਾਦਸੇ ਵਿੱਚ ਇੱਕ ਦੀ ਮੌਤ ਦੋ ਜ਼ਖਮੀ…

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਪਾਪਾਟੋਏਟੋਏ ਵਿੱਚ ਬੀਤੇ ਕੱਲ੍ਹ ਸ਼ਾਮ ਇੱਕ ਵਾਪਰੇ ਇੱਕ ਭਿਆਨਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।ਪੈਮਬਰੋਕ ਸਟ੍ਰੀਟ ਅਤੇ ਟੂਈ ਰੋਡ ਦੇ ਚੌਰਾਹੇ ‘ਤੇ ਇਕ ਵਾਹਨ ਦੀ ਟੱਕਰ ਹੋਣ ਦੀ ਜਾਣਕਾਰੀ ਪੁਲਿਸ ਨੂੰ ਸ਼ਾਮ 7.30 ਵਜੇ ਦੇ ਕਰੀਬ ਮਿਲੀ ਸੀ ਜਿੱਥੇ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਲੋਕਾਂ ਨੂੰ ਮਾਮੂਲੀ ਤੋਂ ਦਰਮਿਆਨੀ ਸੱਟਾਂ ਲੱਗਣ ਕਾਰਨ ਹਸਪਤਾਲ ਲਿਜਾਇਆ ਗਿਆ।ਇਹ ਹਾਦਸੇ ਵਿੱਚ ਇੱਕ ਬਿਜਲੀ ਦਾ ਖੰਭਾ ਨੁਕਸਾਨਿਆ ਗਿਆ ਹੈ ਜਿਸ ਕਾਰਨ ਸਥਾਨਕ ਇਲਾਕੇ ਦੀ ਬਿਜਲੀ ਬੰਦ ਰਹੀ।
ਹਾਦਸੇ ਦੇ ਹਾਲਾਤਾਂ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।