Home » ਇੰਡੋਨੇਸ਼ੀਆ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, 6.4 ਰਿਕਾਰਡ ਕੀਤੀ ਤੀਬਰਤਾ…
Home Page News World World News

ਇੰਡੋਨੇਸ਼ੀਆ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, 6.4 ਰਿਕਾਰਡ ਕੀਤੀ ਤੀਬਰਤਾ…

Spread the news

ਇੰਡੋਨੇਸ਼ੀਆ ‘ਚ ਇਕ ਵਾਰ ਫਿਰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਦੇਸ਼ ਦੇ ਪੱਛਮੀ ਜਾਵਾ ਖੇਤਰ ‘ਚ ਸ਼ਨੀਵਾਰ ਨੂੰ 6.4 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਜ਼ਮੀਨ ਤੋਂ 118 ਕਿਲੋਮੀਟਰ ਦੀ ਡੂੰਘਾਈ ‘ਤੇ ਸਥਿਤ ਸੀ। ਇਹ ਜਾਣਕਾਰੀ ਦੇਸ਼ ਦੀ ਜਿਓਫਿਜ਼ਿਕਸ ਏਜੰਸੀ BMKG ਨੇ ਦਿੱਤੀ ਹੈ। ਹਾਲਾਂਕਿ ਭੂਚਾਲ ਦੀ ਤੀਬਰਤਾ ਨੂੰ ਦੇਖਦੇ ਹੋਏ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਦੇਸ਼ ਦੀ ਰਾਜਧਾਨੀ ਜਕਾਰਤਾ ‘ਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਖਬਰ ਲਿਖੇ ਜਾਣ ਤੱਕ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਭੂਚਾਲ ਦੇ ਕੇਂਦਰ ਤੋਂ ਲਗਭਗ 50 ਕਿਲੋਮੀਟਰ ਦੂਰ ਸਥਿਤ ਸ਼ਹਿਰ ਗਰੁਤ ਵਿੱਚ ਅਧਿਕਾਰੀਆਂ ਨੇ ਕਿਹਾ ਕਿ ਉਹ ਭੂਚਾਲ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰ ਰਹੇ ਹਨ। ਇਸ ਦੇ ਨਾਲ ਹੀ ਪੱਛਮੀ ਜਾਵਾ ਸੂਬੇ ਦੀ ਰਾਜਧਾਨੀ ਬੈਂਡੁੰਗ ਦੇ ਕੁਝ ਨਿਵਾਸੀਆਂ ਨੇ ਸੋਸ਼ਲ ਮੀਡੀਆ ‘ਤੇ ਦੱਸਿਆ ਕਿ ਉਨ੍ਹਾਂ ਨੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਪੱਛਮੀ ਜਾਵਾ ਦੇ ਸਿਆਨਜੂਰ ਵਿੱਚ 5.6 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਜਿਸ ਤੋਂ ਬਾਅਦ ਕਰੀਬ 300 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਸੀ।