Home » ਅਫ਼ਗਾਨਿਸਤਾਨ ਦੇ ਬਲਖ਼ ਸੂਬੇ ‘ਚ ਵੱਡਾ ਧਮਾਕਾ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ…
Home Page News World World News

ਅਫ਼ਗਾਨਿਸਤਾਨ ਦੇ ਬਲਖ਼ ਸੂਬੇ ‘ਚ ਵੱਡਾ ਧਮਾਕਾ, ਕਈ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ…

Spread the news

ਅਫ਼ਗਾਨਿਸਤਾਨ ਦੇ ਬਲਖ ਸੂਬੇ ‘ਚ ਜ਼ਬਰਦਸਤ ਧਮਾਕਾ ਹੋਇਆ ਹੈ। ਅਫ਼ਗਾਨਿਸਤਾਨ ਦੇ ਟੋਲੋ ਨਿਊਜ਼ ਦੀ ਰਿਪੋਰਟ ਮੁਤਾਬਕ ਬਲਖ ਸੂਬੇ ‘ਚ ਧਮਾਕੇ ‘ਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਹੈ। ਇਹ ਧਮਾਕਾ ਇਕ ਤੇਲ ਕੰਪਨੀ ਦੇ ਕਰਮਚਾਰੀਆਂ ਨੂੰ ਲੈ ਕੇ ਜਾ ਰਹੇ ਵਾਹਨ ਵਿਚ ਹੋਇਆ। ਇਸ ਧਮਾਕੇ ‘ਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਹੈ। ਉੱਤਰੀ ਅਫ਼ਗਾਨਿਸਤਾਨ ਦੇ ਬਲਖ਼ ਸੂਬੇ ਦੇ ਪੁਲਿਸ ਬੁਲਾਰੇ ਮੁਹੰਮਦ ਆਸਿਫ਼ ਵਜੇਰੀ ਨੇ ਦੱਸਿਆ ਕਿ ਬਲਖ ਸੂਬੇ ‘ਚ ਮੰਗਲਵਾਰ ਸਵੇਰੇ ਕਰੀਬ 7 ਵਜੇ ਇਕ ਬੱਸ ‘ਚ ਧਮਾਕਾ ਹੋਇਆ। ਇਹ ਗੱਡੀ ਹੈਰਟਨ ਆਇਲ ਕੰਪਨੀ ਦੇ ਮੁਲਾਜ਼ਮਾਂ ਦੀ ਸੀ। ਆਸਿਫ ਨੇ ਅੱਗੇ ਕਿਹਾ ਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਧਮਾਕੇ ਪਿੱਛੇ ਕਿਸ ਦਾ ਹੱਥ ਹੈ। ਤੁਹਾਨੂੰ ਦੱਸ ਦੇਈਏ ਕਿ ਅਫ਼ਗਾਨਿਸਤਾਨ ਵਿੱਚ ਹਾਲ ਹੀ ਦੇ ਮਹੀਨਿਆਂ ਵਿੱਚ ਕਈ ਹਮਲੇ ਹੋਏ ਹਨ। ਇਨ੍ਹਾਂ ਵਿੱਚੋਂ ਕੁਝ ਹਮਲਿਆਂ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਨੇ ਵੀ ਲਈ ਹੈ।