Home » ਕੈਂਟਰਬਰੀ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ…
Home Page News • New Zealand Local News • NewZealand

ਕੈਂਟਰਬਰੀ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ…

Spread the news

ਆਕਲੈਂਡ(ਬਲਜਿੰਦਰ ਰੰਧਾਵਾ) ਉੱਤਰੀ ਕੈਂਟਰਬਰੀ ਦੀ ਝੀਲ ਕੋਲਰਿਜ ਵਿੱਚ ਬੀਤੀ ਰਾਤ ਇੱਕ ਵਾਹਨ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ।ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਰਾਤ 10:25 ਵਜੇ ਹਾਰਪਰ ਰੋਡ ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ।ਸੇਂਟ ਜੌਨ ਨੂੰ ਰਾਤ 10:19 ਵਜੇ ਸੂਚਿਤ ਕੀਤਾ ਗਿਆ ਜਿੱਥੇ ਮੌਕੇ ਤੇ ਇੱਕ ਐਂਬੂਲੈਂਸ ਅਤੇ ਦੋ ਹੈਲੀਕਾਪਟਰ ਭੇਜੇ ਗਏ।ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਸੇਂਟ ਜੌਹਨ ਨੇ ਕਿਹਾ ਕਿ ਇੱਕ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦੋਂ ਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹਨ ਅਤੇ ਉਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਕ੍ਰਾਈਸਟਚਰਚ ਹਸਪਤਾਲ ਲਿਜਾਇਆ ਗਿਆ ਹੈ।ਸੀਰੀਅਸ ਕਰੈਸ਼ ਯੂਨਿਟ ਮੌਕੇ ‘ਤੇ ਪਹੁੰਚ ਕੇ ਹਾਦਸੇ ਦੀ ਜਾਂਚ ਅਰੰਭ ਦਿੱਤੀ ਗਈ ਹੈ