ਆਕਲੈਂਡ(ਬਲਿਜੰਦਰ ਸਿੰਘ) ਵੈਲਿੰਗਟਨ ਵਿੱਚ ਅੱਜ ਇਵਾਨਸ ਬੇ ਪਰੇਡ ‘ਤੇ ਕੰਕਰੀਟ ਮਿਕਸਰ ਪਲਟਣ ਤੋਂ ਬਾਅਦ ਇੱਕ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਟਰੱਕ ਅੱਜ ਦੁਪਹਿਰ 1.30 ਵਜੇ ਦੇ ਕਰੀਬ ਹਾਦਸਾਗ੍ਰਸਤ ਹੋ ਗਿਆ, ਮੌਕੇ ਤੇ ਐਮਰਜੈਂਸੀ ਸੇਵਾਵਾਂ ਪਹੁੰਚੀ ਅਤੇ ਵੈਲਿੰਗਟਨ ਫ੍ਰੀ ਐਂਬੂਲੈਂਸ ਦੇ ਬੁਲਾਰੇ ਨੇ ਪੁਸ਼ਟੀ ਕੀਤੀ ਕਿ ਇੱਕ ਵਿਅਕਤੀ ਨੂੰ ਮੱਧਮ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ।
