Home » Google ਦੇ CEO ਸੁੰਦਰ ਪਿਚਾਈ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ…
Home Page News India India News World

Google ਦੇ CEO ਸੁੰਦਰ ਪਿਚਾਈ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ…

Spread the news

ਗੂਗਲ ਤੇ ਅਲਫਾਬੇਟ ਦੇ ਸੀਈਓ ਸੁੰਦਰ ਪਿਚਾਈ ਨੇ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਦੋਵਾਂ ਵਿਚਕਾਰ ਭਾਰਤ ਦੇ ਡਿਜੀਟਲ ਪਰਿਵਰਤਨ ਤੇ ਗਲੋਬਲ ਰਣਨੀਤਕ ਵਿਕਾਸ ‘ਤੇ ਚਰਚਾ ਹੋਈ। ਭਾਰਤ ਨੂੰ ਇੱਕ ਵੱਡੀ ਨਿਰਯਾਤ ਅਰਥਵਿਵਸਥਾ ਦੱਸਦੇ ਹੋਏ ਸੁੰਦਰ ਪਿਚਾਈ ਨੇ ਕਿਹਾ ਕਿ ਗੂਗਲ 100 ਤੋਂ ਵੱਧ ਭਾਰਤੀ ਭਾਸ਼ਾਵਾਂ ਲਈ ਇੰਟਰਨੈੱਟ ਸਰਚ ਮਾਡਲ ਤਿਆਰ ਕਰ ਰਿਹਾ ਹੈ। ਔਰਤਾਂ ਦੀ ਅਗਵਾਈ ਵਾਲੀ ਸਟਾਰਟਅੱਪ ਕੰਪਨੀਆਂ ਨੂੰ 75 ਮਿਲੀਅਨ ਡਾਲਰ ਦੀ ਸਹਾਇਤਾ ਦਿੱਤੀ ਜਾਵੇਗੀ। ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਨੇ ਗੂਗਲ ਦੇ ਸੀਈਓ ਸੁੰਦਰ ਪਿਚਾਈ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ, “ਅੱਜ ਦੁਪਹਿਰ ਗੂਗਲ ਤੇ ਅਲਫਾਬੇਟ ਦੇ ਸੀਈਓ ਸੁੰਦਰ ਪਿਚਾਈ ਨਾਲ ਮੁਲਾਕਾਤ ਕਰਕੇ ਖੁਸ਼ੀ ਹੋਈ। ਭਾਰਤ ਦੇ ਡਿਜੀਟਲ ਪਰਿਵਰਤਨ ਅਤੇ ਵਿਸ਼ਵ ਰਣਨੀਤਕ ਵਿਕਾਸ ਬਾਰੇ ਚਰਚਾ ਕੀਤੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁੰਦਰ ਪਿਚਾਈ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕੀਤੀ ਸੀ। ਪਿਚਾਈ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਸੀ ਅਤੇ ਖੁਸ਼ੀ ਜ਼ਾਹਰ ਕੀਤੀ ਸੀ ਕਿ ਤੁਹਾਡੀ ਅਗਵਾਈ ਵਿੱਚ ਤਕਨੀਕੀ ਤਬਦੀਲੀ ਦੀ ਤੇਜ਼ ਰਫ਼ਤਾਰ ਨੂੰ ਦੇਖਣਾ ਪ੍ਰੇਰਨਾਦਾਇਕ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਗੂਗਲ ਦੇ ਸੀਈਓ ਸੁੰਦਰ ਪਿਚਾਈ ਭਾਰਤ ਵਿੱਚ ਗੂਗਲ ਦੇ ਸਭ ਤੋਂ ਵੱਡੇ ਈਵੈਂਟ, ਗੂਗਲ ਫਾਰ ਇੰਡੀਆ ਦੇ 8ਵੇਂ ਐਡੀਸ਼ਨ ਲਈ ਭਾਰਤ ਆਏ ਹਨ। ਇਹ ਸਮਾਗਮ 19 ਦਸੰਬਰ ਨੂੰ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਆਯੋਜਿਤ ਕੀਤਾ ਗਿਆ ਸੀ। ਇਸ ਸਮਾਗਮ ਵਿੱਚ ਸੂਚਨਾ ਤੇ ਤਕਨਾਲੋਜੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਵੀ ਸ਼ਿਰਕਤ ਕੀਤੀ।