Home » ਚੀਨ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਕੇਂਦਰ ਅਲਰਟ, ਸਿਹਤ ਮੰਤਰੀ ਕਰਨਗੇ ਸਮੀਖਿਆ ਬੈਠਕ…
Home Page News India India News

ਚੀਨ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਕੇਂਦਰ ਅਲਰਟ, ਸਿਹਤ ਮੰਤਰੀ ਕਰਨਗੇ ਸਮੀਖਿਆ ਬੈਠਕ…

Spread the news

ਚੀਨ ਤੋਂ ਇਲਾਵਾ ਕਈ ਦੇਸ਼ਾਂ ’ਚ ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਹੜਕੰਪ ਮਚ ਗਿਆ ਹੈ। ਕੋਰੋਨਾ ਨੂੰ ਲੈ ਕੇ ਸਭ ਤੋਂ ਮਾੜੀ ਸਥਿਤੀ ਚੀਨ ਦੀ ਹੈ। ਚੀਨ ’ਚ ਹਸਪਤਾਲ ਮਰੀਜ਼ਾਂ ਨਾਲ ਭਰੇ ਹੋਏ ਹਨ। ਉੱਥੇ ਹੀ ਰੋਜ਼ਾਨਾ ਹੋ ਰਹੀਆਂ ਰਿਕਾਰਡ ਮੌਤਾਂ ਕਾਰਨ ਅੰਤਿਮ ਸੰਸਕਾਰ ਲਈ ਘੰਟਿਆਂਬੱਧੀ ਇੰਤਜ਼ਾਰ ਕਰਨਾ ਪੈ ਰਿਹਾ ਹੈ। ਉਧਰ ਚੀਨ ’ਚ ਕੋਰੋਨਾ ਦੀ ਸਥਿਤੀ ਨੂੰ ਦੇਖਦਿਆਂ ਭਾਰਤ ਸਰਕਾਰ ਅਲਰਟ ਮੋਡ ’ਤੇ ਹੈ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਅੱਜ ਸਵੇਰੇ ਕੋਰੋਨਾ ਮਹਾਮਾਰੀ ਦੀ ਸਮੀਖਿਆ ਲਈ ਮੀਟਿੰਗ ਬੁਲਾਈ ਹੈ। ਮੀਟਿੰਗ ਵਿਚ ਦੁਨੀਆ ਭਰ ਵਿਚ ਸੰਕ੍ਰਮਣ ਫੈਲਣ ਅਤੇ ਇਸ ਦੇ ਹਾਲਾਤ ਬਾਰੇ ਚਰਚਾ ਕੀਤੀ ਜਾਵੇਗੀ। ਕੋਰੋਨਾ ਨੂੰ ਲੈ ਕੇ ਬੁਲਾਈਗਈ ਮੀਟਿੰਗ ’ਚ ਸਕੱਤਰ, ਸਿਹਤ, ਆਯੂਸ਼, ਫਾਰਮਾਸਿਊਟੀਕਲ ਅਤੇ ਬਾਇਓਤਕਨਾਲੋਜੀ ਵਿਭਾਗ ਦੇ ਸਕੱਤਰ ਰਾਜੀਵ ਬਹਿਲ, ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਦੇ ਡਾਇਰੈਕਟਰ ਜਨਰਲ ਵੀਕੇ ਪਾਲ, ਐੱਨਐੱਲ ਅਰੋੜਾ ਮੈਂਬਰ (ਸਿਹਤ) ਨੀਤੀ ਆਯੋਗ , ਚੇਅਰਮੈਨ ਟੀਕਾਕਰਨ ਤੇ ਰਾਸ਼ਟਰੀ ਤਕਨੀਕੀ ਸਲਾਹਕਾਰ ਸਮੂਹ ਦੇ ਪ੍ਰਧਾਨ ਤੇ ਹੋਰ ਸੀਨੀਅਰ ਅਧਿਕਾਰੀ ਹਿੱਸਾ ਲੈਣਗੇ। ਇਸ ਤੋਂ ਪਹਿਲਾਂ ਸੂਬਿਆਂ ਨੂੰ ਜੀਨੋਮ ਸੀਕਵੈਂਸਿੰਗ ਵਿਚ ਸ਼ਾਮਿਲ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪੱਤਰ ਲਿਖਿਆ ਗਿਆ ਹੈ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਿਹਾ ਹੈ ਕਿ ਕੋਰੋਨਾ ਦੇ ਵੈਰੀਏਂਟ ’ਤੇ ਨਿਗਰਾਨੀ ਕਰਨ ਲਈ ਪਾਜ਼ੇਟਿਵ ਸੈਂਪਲਾਂ ਦੀ ਜੀਨੋਮ ਸੀਕਵੈਂਸਿੰਗ ’ਤੇ ਪੂਰਾ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਕੋਵਿਡ ਦਾ ਮੁਕਾਬਲਾ ਕਰਨ ਲਈ ਟੈਸਟ-ਟਰੈਕ-ਟਰੀਟ-ਟੀਕਾਕਰਨ ਦੀ ਪੰਜ-ਪੱਖੀ ਰਣਨੀਤੀ ਅਤੇ ਉਚਿਤ ਵਿਹਾਰ ਦੇ ਨਤੀਜੇ ਵਜੋਂ ਇਸ ਮਹਾਮਾਰੀ ਨੂੰ ਰੋਕਣ ਵਿੱਚ ਸਫਲਤਾ ਮਿਲੀ ਹੈ। ਦੁਨੀਆ ਵਿਚ ਇਸ ਦਾ ਖ਼ਤਰਾ ਅਜੇ ਪੂਰੀ ਤਰ੍ਹਾਂ ਟਲਿਆ ਨਹੀਂ ਹੈ।