Home » ਸ਼ਹੀਦੀ ਜੋੜ ਮੇਲ ਦੇ ਸਬੰਧ ‘ਚ ਪੰਜਾਬ ਵਿੱਚ ਹੋਵੇਗੀ ਅੱਜ ਸਰਕਾਰੀ ਛੁੱਟੀ…
Home Page News • India • India News • Religion

ਸ਼ਹੀਦੀ ਜੋੜ ਮੇਲ ਦੇ ਸਬੰਧ ‘ਚ ਪੰਜਾਬ ਵਿੱਚ ਹੋਵੇਗੀ ਅੱਜ ਸਰਕਾਰੀ ਛੁੱਟੀ…

Spread the news

ਪੰਜਾਬ ਸਰਕਾਰ ਨੇ ਸੂਬੇ ਵਿੱਚ 28 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਦੇ ਮੱਦੇਨਜ਼ਰ ਇਸ ਦਿਨ ਗਜ਼ਟਿਡ ਛੁੱਟੀ ਐਲਾਨੀ ਗਈ ਹੈ। ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ-25 ਤਹਿਤ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਸਮੇਤ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਵੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।