Home » ਚੀਨ, ਜਾਪਾਨ, ਹਾਂਗਕਾਂਗ ਸਮੇਤ ਇਨ੍ਹਾਂ ਦੇਸ਼ਾਂ ਦੇ ਯਾਤਰੀਆਂ ਲਈ RT-PCR ਟੈਸਟ ਲਾਜ਼ਮੀ, ਅਪਲੋਡ ਕਰਨੀ ਪਵੇਗੀ ਕੋਵਿਡ ਰਿਪੋਰਟ…
Home Page News India India News

ਚੀਨ, ਜਾਪਾਨ, ਹਾਂਗਕਾਂਗ ਸਮੇਤ ਇਨ੍ਹਾਂ ਦੇਸ਼ਾਂ ਦੇ ਯਾਤਰੀਆਂ ਲਈ RT-PCR ਟੈਸਟ ਲਾਜ਼ਮੀ, ਅਪਲੋਡ ਕਰਨੀ ਪਵੇਗੀ ਕੋਵਿਡ ਰਿਪੋਰਟ…

Spread the news

ਚੀਨ, ਜਾਪਾਨ, ਦੱਖਣੀ ਕੋਰੀਆ ਸਮੇਤ ਹੋਰ ਦੇਸ਼ਾਂ ‘ਚ ਤੇਜ਼ੀ ਨਾਲ ਵਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਕੇਂਦਰ ਸਰਕਾਰ ਨੇ 1 ਜਨਵਰੀ, 2023 ਤੋਂ ਚੀਨ, ਹਾਂਗਕਾਂਗ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਥਾਈਲੈਂਡ ਤੋਂ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਲਾਜ਼ਮੀ ਕਰ ਦਿੱਤਾ ਹੈ। ਇਸ ਹੁਕਮ ਤੋਂ ਬਾਅਦ ਹੁਣ ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਯਾਤਰਾ ਕਰਨ ਤੋਂ ਪਹਿਲਾਂ ਏਅਰ ਸੁਵਿਧਾ ਪੋਰਟਲ ‘ਤੇ ਆਪਣੀ ਰਿਪੋਰਟ ਅਪਲੋਡ ਕਰਨੀ ਹੋਵੇਗੀ। ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਇਹ ਜਾਣਕਾਰੀ ਦਿੱਤੀ। ਕੇਂਦਰੀ ਸਿਹਤ ਮੰਤਰੀ ਨੇ ਟਵੀਟ ਕੀਤਾ, ‘1 ਜਨਵਰੀ 2023 ਤੋਂ ਚੀਨ, ਹਾਂਗਕਾਂਗ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਥਾਈਲੈਂਡ ਤੋਂ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਲਾਜ਼ਮੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਯਾਤਰਾ ਤੋਂ ਪਹਿਲਾਂ ਏਅਰ ਸੁਵਿਧਾ ਪੋਰਟਲ ‘ਤੇ ਆਪਣੀ ਰਿਪੋਰਟ ਅਪਲੋਡ ਕਰਨੀ ਪਵੇਗੀ।