ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਉਪ ਰਾਸ਼ਟਰਪਤੀ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਭਗਵੰਤ ਮਾਨ ਨੇ ਕਾਮਨਾ ਕੀਤੀ ਕਿ ਨਵਾਂ ਸਾਲ ਉਨ੍ਹਾਂ ਅਤੇ ਪਰਿਵਾਰ ਲਈ ਖੁਸ਼ੀਆਂ, ਸ਼ਾਂਤੀ ਤੇ ਖੁਸ਼ਹਾਲੀ ਲੈ ਕੇ ਆਵੇ। ਮੁੱਖ ਮੰਤਰੀ ਮਾਨ ਨੇ ਰਾਸ਼ਟਰਪਤੀ ਧਨਖੜ ਨੂੰ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਕਿ ਵਿਕਾਸ ਨੀਤੀਆਂ ਤੇ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਬਪੱਖੀ ਵਿਕਾਸ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਅੱਗੇ ਵਧ ਰਹੀ ਹੈ। ਇਸ ਦੌਰਾਨ ਉਪ ਰਾਸ਼ਟਰਪਤੀ ਨੇ ਸੂਬੇ ਵਿਚ ਸ਼ਾਨਦਾਰ ਜਿੱਤ ਨਾਲ ਚੁਣੇ ਜਾਣ ਲਈ ਭਗਵੰਤ ਮਾਨ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਆਪਣੇ ਲੋਕਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਹੋਰ ਉਤਸ਼ਾਹ ਨਾਲ ਕੰਮ ਕਰੇਗੀ। ਇਸ ਮੁਲਾਕਾਤ ਮਗਰੋਂ ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ ਕਿ ਅੱਜ ਦੇਸ਼ ਦੇ ਉੱਪ-ਰਾਸ਼ਟਰਪਤੀ ਜਗਦੀਪ ਧਨਖੜ ਜੀ ਨਾਲ ਉੱਪ-ਰਾਸ਼ਟਰਪਤੀ ਨਿਵਾਸ, ਦਿੱਲੀ ਵਿਖੇ ਮੁਲਾਕਾਤ ਕੀਤੀ। ਬਹੁਤ ਹੀ ਪਿਆਰ ਅਤੇ ਸਤਿਕਾਰ ਮਿਲਿਆ ਅਤੇ ਉਨ੍ਹਾਂ ਨੇ ਲੋਕਾਂ ਵਲੋਂ ਮਿਲੇ ਹੋਏ ਵਿਸ਼ਵਾਸ ਨੂੰ ਹੋਰ ਪੁਖ਼ਤਾ ਕਰਨ ਦੀ ਸਲਾਹ ਅਤੇ ਹੱਲਾਸ਼ੇਰੀ ਦਿੱਤੀ।
ਦਿੱਲੀ ਵਿਖੇ CM ਭਗਵੰਤ ਮਾਨ ਨੇ ਦੇਸ਼ ਦੇ ਉਪ ਰਾਸ਼ਟਰਪਤੀ ਧਨਖੜ ਨਾਲ ਕੀਤੀ ਮੁਲਾਕਾਤ…
January 5, 2023
2 Min Read
You may also like
dailykhabar
Topics
- Articules12
- Autos6
- Celebrities97
- COMMUNITY FOCUS7
- Deals11
- Entertainment150
- Entertainment168
- Fashion22
- Food & Drinks77
- Health348
- Home Page News9,267
- India5,337
- India Entertainment130
- India News3,375
- India Sports228
- KHABAR TE NAZAR3
- LIFE66
- Movies48
- Music84
- New Zealand Local News3,248
- NewZealand3,575
- Punjabi Articules7
- Religion1,158
- Sports226
- Sports220
- Technology32
- Travel55
- Uncategorized63
- World2,471
- World News2,046
- World Sports213












