ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਰਾਹੁਲ ਗਾਂਧੀ, ਜਿਹਨਾਂ ਦੇ ਪਰਿਵਾਰ ਦਾ ਪੰਜਾਬ ਨੂੰ ਤੋੜਨਅਤੇ ਇਸ ਨਾਲ ਵਿਤਕਰਾ ਕਰਨ ਦਾ ਇਤਿਹਾਸ ਹੈ, ਸੂਬੇ ਵਿਚ ਭਾਰਤ ਜੋੜੋ ਯਾਤਰਾ ਦੀ ਅਗਵਾਈ ਕਰ ਰਹੇ ਹਨ। ਉਹਨਾਂ ਕਿਹਾ ਕਿ ਜਿੰਨਾ ਨੁਕਸਾਨ ਪੰਜਾਬ ਦਾ ਗਾਂਧੀ ਪਰਿਵਾਰ ਨੇ ਕੀਤਾ, ਉਨਾ ਕਿਸੇ ਹੋਰ ਨੇ ਨਹੀਂ ਕੀਤਾ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਗਾਂਧੀ ਪਰਿਵਾਰ ਦਾ ਭਾਰਤ ਨੂੰ ਤੋੜਨ ਦਾ ਇਤਿਹਾਸ ਰਿਹਾ ਹੈ। ਉਹਨਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾਗਾਂਧੀ ਨੇ ਟੈਂਕਾਂ ਤੇ ਤੋਪਾਂ ਨਾਲ ਸ੍ਰੀ ਦਰਬਾਰ ਸਾਹਿਬ ‘ਤੇ ਹਮਲਾ ਕਰਨ ਦਾ ਹੁਕਮ ਦਿੱਤਾ ਜਿਸ ਕਾਰਨ ਸ੍ਰੀ ਅਕਾਲ ਤਖਤ ਸਾਹਿਬ ਢਹਿ ਢੇਰੀ ਹੋਇਆ। ਉਹਨਾਂ ਕਿਹਾ ਕਿ ਰਾਹੁਲ ਦੇ ਪਿਤਾ ਰਾਜੀਵ ਗਾਂਧੀ ਨੇ 1984 ਦਾ ਸਿੱਖ ਕਤਲੇਆਮ ਕਰਵਾਇਆ ਤੇ ਇਹ ਕਹਿਕੇ ਉਸਨੂੰ ਜਾਇਜ਼ ਠਹਿਰਾਇਆ ਕਿ ਜਦੋਂ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਹਿਲਦੀ ਹੈ। ਰਾਹੁਲ ਗਾਂਧੀ ਨੂੰ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਲਈ ਆਖਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗਾਂਧੀ ਪਰਿਵਾਰ ਪੰਜਾਬ ਤੋਂ ਇਸਦੇ ਦਰਿਆਈ ਪਾਣੀ ਖੋਹਣ ਅਤੇ ਉਹ ਰਾਜਸਥਾਨ ਨੂੰ ਦੇਣ ਲਈ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਇੰਦਰਾ ਗਾਂਧੀ ਨੇ ਉਸ ਵੇਲੇ ਦੇ ਮੁੱਖ ਮੰਤਰੀ ਸ੍ਰੀ ਦਰਬਾਰਾ ਸਿੰਘ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਮੀ ਮਨਜ਼ੂਰੀ ਦੇਣ ਲਈ ਰਾਜ਼ੀ ਕੀਤਾ। ਉਹਨਾਂ ਕਿਹਾ ਕਿ ਇਹ ਸਭ ਉਦੋਂ ਕੀਤਾ ਗਿਆ ਜਦੋਂ ਪੰਜਾਬ ਦਾ ਇਸਦੇ ਦਰਿਆਈ ਪਾਣੀਆਂ ‘ਤੇ ਰਾਈਪੇਰੀਅਨ ਸਿਧਾਂਤਾਂ ਅਨੂਸਾਰ ਅਨਿਖੱੜਵਾਂ ਹੱਕ ਹੈ। ਸਰਦਾਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਰਾਹੁਲ ਗਾਂਧੀ ਨੇ ਹਾਲੇ ਤੱਕ ਉਹਨਾਂ ਦੇ ਪਰਿਵਾਰ ਵੱਲੋਂ ਪੰਜਾਬ ਨਾਲ ਕੀਤੇ ਅਪਰਾਧਾਂ ਦੀ ਮੁਆਫੀ ਨਹੀਂ ਮੰਗੀ। ਉਹਨਾਂ ਕਿਹਾ ਕਿ ਇਹਵੀ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਦੇ ਕਾਂਗਰਸੀ ਆਗੂ ਵੀ ਰਾਹੁਲ ਗਾਂਧੀ ਨੂੰ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਹਮਲੇ ਤੇ ਸਿੱਖ ਕਤਲੇਆਮ ਵਿਚ ਉਹਨਾਂ ਦੇ ਪਰਿਵਾਰ ਦੀ ਭੂਮਿਕਾ ਬਾਰੇ ਸਵਾਲ ਨਾ ਚੁੱਕ ਕੇ ਪੰਜਾਬੀਆਂ ਵਜੋਂ ਆਪਣੇ ਫਰਜ਼ਾਂ ਵਿਚ ਫੇਲ੍ਹ ਹੋ ਰਹੇ ਹਨ। ਸਰਦਾਰ ਬਾਦਲ ਇਥੇ 14 ਜਨਵਰੀ ਨੂੰ ਮਾਘੀ ਮੇਲੇ ‘ਤੇ ਸ਼ਹਿਰ ਵਿਚ ਹੋਣ ਵਾਲੀ ਪਾਰਟੀ ਦੀ ਕਾਨਫਰੰਸ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਆਏ ਸਨ। ਸੂਬੇ ਵਿਚ ਪ੍ਰਸ਼ਾਸਕੀ ਪਤਨ ਬਾਰੇ ਮੀਡੀਆ ਦੇ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਜਿਸ ਤਰੀਕੇ ਭਗਵੰਤ ਮਾਨ ਸਰਕਾਰ ਬਿਨਾਂ ਲੋੜੀਂਦੀ ਪ੍ਰਕਿਰਿਆ ਅਪਣਾਏ ਫੈਸਲੇ ਲੈ ਰਹੀ ਹੈ, ਉਸ ਨਾਲ ਸਾਰਾ ਸਿਸਟਮ ਢਹਿ ਢੇਰੀ ਹੋ ਰਿਹਾ ਹੈ। ਉਹਨਾਂ ਕਿਹਾ ਕਿ ਆਈ ਏ ਐਸ, ਪੀ ਸੀ ਐਲ ਤੇ ਮਾਲ ਅਫਸਰ ਵੀ ਸਮੂਹਿਕ ਛੁੱਟੀ ‘ਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਮੈਨੁੰ ਤਾਂ ਡਰ ਹੈ ਕਿ ਅਜਿਹੇ ਹਾਲਾਤਾਂ ਕਾਰਨ ਸੂਬੇ ਵਿਚ ਖਾਨਾਜੰਗੀ ਵਰਗੇ ਹਾਲਾਤ ਬਣ ਜਾਣਗੇ। ਸਰਕਾਰ ਦੀ ਕਾਰਗੁਜ਼ਾਰੀ ਬਾਰੇ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਰਕਾਰ ਭ੍ਰਿਸ਼ਟ ਆਗੂਆਂ ਦੀ ਸਰਕਾਰ ਹੈ। ਉਹਨਾਂ ਕਿਹਾ ਕਿ ਲਤੀਫਪੁਰਾ (ਜਲੰਧਰ) ਵਿਚ ਲੋਕਾਂ ਦੇ ਘਰ ਇਸ ਕਰ ਕੇ ਢਾਹੇ ਗਏ ਕਿਉਂਕਿ ਆਮ ਆਦਮੀਪਾਰਟੀ ਦੇ ਇਕ ਆਗੂ ਦੀ ਉਸ ਜ਼ਮੀਨ ‘ਤੇ ਅੱਖ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਜ਼ੀਰਾ ਸ਼ਰਾਬ ਫੈਕਟਰੀ ਦੇ ਮਾਮਲੇ ਵਿਚ ਸਰਕਾਰ ਪ੍ਰਦੂਸ਼ਣ ਫੈਲਾ ਰਹੀ ਇੰਡਸਟਰੀ ਦੀ ਰਾਖੀ ਸਿਰਫ ਇਸ ਕਰ ਕੇ ਕਰ ਰਹੀ ਹੈ ਕਿਉਂਕਿ ਆਪ ਆਗੂਆਂ ਨੂੰ ਉਹਨਾਂ ਤੋਂ ਮੋਟੇ ਫੰਡ ਮਿਲ ਰਹੇ ਹਨ। ਉਹਨਾਂ ਕਿਹਾ ਕਿ ਇਹ ਸਰਕਾਰ ਦਿੱਲੀਤੋਂ ਦਿੱਲੀ ਦੇ ਲੋਕ ਚਲਾ ਰਹੇ ਹਨ ਜਿਵੇਂ ਹੋਰ ਹਵਾਲੇ ਦਿੱਤੇ ਜਾ ਸਕਦੇ ਹਨ ਕਿ ਐਡਵੋਕੇਟ ਜਨਰਲ ਦੇ ਦਫਤਰ ਵਿਚ ਉਹਨਾਂ ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ ਜੋ ਦਿੱਲੀਦੇ ਰਹਿਣ ਵਾਲੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਹਨੀ ਬਰਾੜ ਫੱਤਣਵਾਲਾ ਵੀ ਸਰਦਾਰ ਬਾਦਲ ਦੇ ਨਾਲ ਮੌਜੂਦ ਸਨ।
ਗਾਂਧੀ ਪਰਿਵਾਰ ਦਾ ਪੰਜਾਬ ਨੂੰ ਤੋੜਨ ਦਾ ਇਤਿਹਾਸ ਰਿਹੈ : ਸੁਖਬੀਰ ਸਿੰਘ ਬਾਦਲ…
January 10, 2023
3 Min Read

You may also like
dailykhabar
Topics
- Articules12
- Autos6
- Celebrities95
- COMMUNITY FOCUS7
- Deals11
- Entertainment141
- Entertainment160
- Fashion22
- Food & Drinks76
- Health347
- Home Page News6,773
- India4,080
- India Entertainment125
- India News2,755
- India Sports220
- KHABAR TE NAZAR3
- LIFE66
- Movies46
- Music81
- New Zealand Local News2,102
- NewZealand2,389
- Punjabi Articules7
- Religion882
- Sports210
- Sports209
- Technology31
- Travel54
- Uncategorized35
- World1,821
- World News1,585
- World Sports202