Home » ਡੇਰਾਮੁਖੀ ਗੁਰਮੀਤ ਰਾਮ ਰਹੀਮ ਫਿਰ ਮੰਗੀ ਪੈਰੋਲ…
Home Page News • India • India News

ਡੇਰਾਮੁਖੀ ਗੁਰਮੀਤ ਰਾਮ ਰਹੀਮ ਫਿਰ ਮੰਗੀ ਪੈਰੋਲ…

Spread the news

ਕਤਲ ਅਤੇ ਬਲਾਤਕਾਰ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਗਿਆ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ (ਗੁਰਮੀਤ ਰਾਮ ਰਹੀਮ) ਇਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਵਾਰ ਫਿਰ ਪੈਰੋਲ ਲਈ ਅਰਜ਼ੀ ਦਿੱਤੀ ਹੈ।ਡੇਰਾਮੁਖੀ ਨੇ 25 ਜਨਵਰੀ ਨੂੰ ਭੰਡਾਰਾ ਅਤੇ ਸਤਿਸੰਗ ਲਈ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਭੇਜ ਕੇ ਸਿਰਸਾ ਆਉਣ ਦੀ ਇਜਾਜ਼ਤ ਮੰਗੀ ਹੈ। ਹਰਿਆਣਾ ਸਰਕਾਰ ਅਤੇ ਪ੍ਰਸ਼ਾਸਨ ਸੁਰੱਖਿਆ ਪੱਖ ਤੋਂ ਵਿਚਾਰ ਕਰ ਰਹੇ ਹਨ।ਦਰਅਸਲ ਡੇਰਾ ਸੱਚਾ ਸੌਦਾ ਦੇ ਦੂਜੇ ਸੰਤ ਸ਼ਾਹ ਸਤਨਾਮ ਮਹਾਰਾਜ ਦੇ ਜਨਮ ਦਿਨ 25 ਜਨਵਰੀ ਨੂੰ ਡੇਰੇ ‘ਚ ਭੰਡਾਰਾ ਅਤੇ ਸਤਿਸੰਗ ਕਰਵਾਇਆ ਜਾਵੇਗਾ। ਡੇਰਾਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਜੇਲ੍ਹ ਤੋਂ ਬਾਹਰ ਆ ਸਕਦੇ ਹਨ।