Home » ਭਾਰਤ ਨਾਲ ਤਿੰਨ ਜੰਗਾਂ ਤੋਂ ਬਾਅਦ ਸਿੱਖਿਆ ਸਬਕ, ਗੁਆਂਢੀ ਨਾਲ ਸ਼ਾਂਤੀ ਨਾਲ ਰਹਿਣਾ ਚਾਹੁੰਦੇ ਹਾਂ-ਸ਼ਹਿਬਾਜ਼ ਸ਼ਰੀਫ਼
Home Page News India India News World World News

ਭਾਰਤ ਨਾਲ ਤਿੰਨ ਜੰਗਾਂ ਤੋਂ ਬਾਅਦ ਸਿੱਖਿਆ ਸਬਕ, ਗੁਆਂਢੀ ਨਾਲ ਸ਼ਾਂਤੀ ਨਾਲ ਰਹਿਣਾ ਚਾਹੁੰਦੇ ਹਾਂ-ਸ਼ਹਿਬਾਜ਼ ਸ਼ਰੀਫ਼

Spread the news

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਾਰਤ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪਾਕਿ ਪ੍ਰਧਾਨ ਮੰਤਰੀ ਨੇ ਇਕ ਇੰਟਰਵਿਊ ’ਚ ਕਿਹਾ ਕਿ ਪਾਕਿਸਤਾਨ ਆਪਣਾ ਸਬਕ ਸਿੱਖ ਚੁੱਕਾ ਹੈ। ਦੋਵੇਂ ਦੇਸ਼ ਪ੍ਰਮਾਣੂ ਸ਼ਕਤੀ ਵਾਲੇ ਹਨ। ਅਸੀਂ ਇਸੇ ਰਾਹ ’ਤੇ ਅੱਗੇ ਵਧਦੇ ਰਹੇ ਤਾਂ ਪਤਾ ਨਹੀਂ ਅੱਗੇ ਕੀ ਹੋਵੇਗਾ। ਉਨ੍ਹਾਂ ਇਕ ਵਾਰ ਫਿਰ ਕਸ਼ਮੀਰ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਕਸ਼ਮੀਰ ’ਚ ਜੋ ਹੋ ਰਿਹਾ ਹੈ, ਉਸ ਨੂੰ ਰੋਕਿਆ ਜਾਵੇ। ਕਸ਼ਮੀਰ ’ਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾ ਹੋਵੇ। ਉਨ੍ਹਾਂ ਕਿਹਾ ਕਿ ਅਸੀਂ ਭਾਰਤ ਨਾਲ ਤਿੰਨ ਯੁੱਧ ਲੜ ਚੁੱਕੇ ਹਾਂ ਅਤੇ ਹਰ ਯੁੱਧ ’ਚ ਸਾਡੇ ਲੋਕਾਂ ਨੂੰ ਹੋਰ ਹੇਠਾਂ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਦੋਵਾਂ ਦੇਸ਼ਾਂ ਦੀ ਬਿਹਤਰੀ ਲਈ ਸ਼ਾਂਤੀ ਚਾਹੁੰਦੇ ਹਾਂ। ਸ਼ਰੀਫ਼ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਅਸੀਂ ਸ਼ਾਂਤੀ ਨਾਲ ਰਹਿਣਾ ਚਾਹੁੰਦੇ ਹਾਂ। ਇਸ ਤੋਂ ਇਕ ਦਿਨ ਪਹਿਲਾਂ ਪਾਕਿ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਮਿੱਤਰ ਦੇਸ਼ਾਂ ਤੋਂ ਹੋਰ ਕਰਜ਼ਾ ਲੈਣ ’ਚ ਸ਼ਰਮ ਮਹਿਸੂਸ ਹੁੰਦੀ ਹੈ ਕਿਉਂਕਿ ਇਹ ਨਕਦੀ ਸੰਕਟ ਨਾਲ ਜੂਝ ਰਹੇ ਦੇਸ਼ ਦੀਆਂ ਆਰਥਿਕ ਚੁਣੌਤੀਆਂ ਦਾ ਸਥਾਈ ਹੱਲ ਨਹੀਂ ਹੈ। ਸ਼ਰੀਫ਼ ਸ਼ਨੀਵਾਰ ਨੂੰ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ’ਚ ਪਾਕਿਸਤਾਨ ਪ੍ਰਸ਼ਾਸਨਿਕ ਸੇਵਾ (ਪੀ. ਏ. ਐੱਸ.) ਦੇ ਪ੍ਰੋਬੇਸ਼ਨਰੀ ਅਧਿਕਾਰੀਆਂ ਦੇ ਪਾਸਿੰਗ ਆਊਟ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਆਪਣੇ ਸੰਬੋਧਨ ’ਚ ਇਸ ਨੂੰ ਲੈ ਕੇ ਅਫਸੋਸ ਪ੍ਰਗਟ ਕੀਤਾ ਕਿ ਪਿਛਲੇ 75 ਸਾਲਾਂ ਦੌਰਾਨ ਦੇਸ਼ ਦੀਆਂ ਵੱਖ-ਵੱਖ ਸਰਕਾਰਾਂ ਨੇ ਆਰਥਿਕ ਮੁੱਦਿਆਂ ’ਤੇ ਧਿਆਨ ਨਹੀਂ ਦਿੱਤਾ। ਦੱਸ ਦੇਈਏ ਕਿ ਪਾਕਿਸਤਾਨ ਦੇ ਹਾਲਾਤ ਇਸ ਸਮੇਂ ਬਹੁਤ ਖ਼ਰਾਬ ਹੋ ਚੁੱਕੇ ਹਨ। ਪਾਕਿਸਤਾਨ ਸ਼੍ਰੀਲੰਕਾ ਵਾਂਗ ਦੀਵਾਲੀਆ ਹੋਣ ਦੇ ਕੰਢੇ ’ਤੇ ਖੜ੍ਹਾ ਹੈ। ਭੋਜਨ ਦੀ ਭਾਰੀ ਕਮੀ ਹੈ। ਮਹਿੰਗਾਈ ਕਾਰਨ ਲੋਕਾਂ ਦੀ ਕਮਰ ਟੁੱਟ ਗਈ ਹੈ। ਪਾਕਿਸਤਾਨ ਦੇ ਲੋਕਾਂ ਨੂੰ ਆਟਾ ਲੈਣ ਲਈ ਲਾਈਨਾਂ ’ਚ ਖੜ੍ਹਾ ਹੋਣਾ ਪੈਂਦਾ ਹੈ। ਇੰਨਾ ਹੀ ਨਹੀਂ, ਪਾਕਿਸਤਾਨ ’ਚ ਤੇਲ ਤੋਂ ਲੈ ਕੇ ਗੈਸ, ਮਸਾਲੇ ਤੱਕ ਹਰ ਚੀਜ਼ ਮਹਿੰਗੀ ਹੋ ਗਈ ਹੈ। ਗੁਆਂਢੀ ਮੁਲਕ ਕੋਲ ਕਰਜ਼ਾ ਮੋੜਨ ਲਈ ਪੈਸੇ ਨਹੀਂ ਹਨ। ਹਾਲਾਤ ਇੰਨੇ ਖ਼ਰਾਬ ਹੋ ਗਏ ਹਨ ਕਿ ਉਥੋਂ ਦਾ ਮੀਡੀਆ ਹੁਣ ਭਾਰਤ ਦਾ ਗੁਣਗਾਨ ਕਰਨ ’ਚ ਲੱਗਾ ਹੋਇਆ ਹੈ।