ਆਕਲੈਂਡ(ਬਲਜਿੰਦਰ ਸਿੰਘ)ਆਕਲੈਂਡ ਵਿੱਚ ਬੀਤੀ ਰਾਤ ਇੱਕ ਵਾਹਨ ਅਤੇ ਟਰੱਕ ਵਿਚਕਾਰ ਹੋਏ ਦਰਦਨਾਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ।ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਾਤ ਕਰੀਬ 10.42 ਵਜੇ ਪਾਪਾਕੁਰਾ ਦੇ ਪੋਰਚੇਸਟਰ ਰੋਡ ਨਜਦੀਕ ਇੰਗ੍ਰਾਮ ਸਟ੍ਰੀਟ ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ।ਇਸ ਟੱਕਰ ‘ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 6 ਹੋਰ ਜ਼ਖਮੀ ਹੋ ਗਏ।ਚਾਰ ਲੋਕਾਂ ਨੂੰ ਦਰਮਿਆਨੀ ਤੋਂ ਗੰਭੀਰ ਸੱਟਾਂ ਲੱਗੀਆਂ, ਜਦਕਿ ਦੋ ਹੋਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ।ਜ਼ਖਮੀਆਂ ਨੂੰ ਮਿਡਲਮੋਰ ਹਸਪਤਾਲ ਅਤੇ ਆਕਲੈਂਡ ਸਿਟੀ ਹਸਪਤਾਲ ਲਿਜਾਇਆ ਗਿਆ।
