Home » ਲਖਨਊ ‘ਚ 4 ਮੰਜ਼ਿਲਾ ਰਿਹਾਇਸ਼ੀ ਇਮਾਰਤ ਡਿੱਗੀ, ਕਈਆਂ ਦੇ ਫਸੇ ਹੋਣ ਦਾ ਖਦਸ਼ਾ, ਰਾਹਤ ਕਾਰਜ ਜਾਰੀ…
Home Page News India India News

ਲਖਨਊ ‘ਚ 4 ਮੰਜ਼ਿਲਾ ਰਿਹਾਇਸ਼ੀ ਇਮਾਰਤ ਡਿੱਗੀ, ਕਈਆਂ ਦੇ ਫਸੇ ਹੋਣ ਦਾ ਖਦਸ਼ਾ, ਰਾਹਤ ਕਾਰਜ ਜਾਰੀ…

Spread the news

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਵਜ਼ੀਰ ਹਸਨ ਰੋਡ ‘ਤੇ ਸਥਿਤ ਚਾਰ ਮੰਜ਼ਿਲਾ ਅਲਾਇਆ ਅਪਾਰਟਮੈਂਟ ਮੰਗਲਵਾਰ ਦੇਰ ਸ਼ਾਮ ਅਚਾਨਕ ਡਿੱਗ ਗਿਆ। ਇਸ ਪੰਜ ਮੰਜ਼ਿਲਾ ਇਮਾਰਤ ਵਿੱਚ 12 ਫਲੈਟ ਸਨ। ਹਾਦਸੇ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਹੈ ਕਿਉਂਕਿ ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਇਮਾਰਤ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਹਾਲਾਂਕਿ ਇਮਾਰਤ ਦੇ ਡਿੱਗਣ ਦਾ ਕਿਸੇ ਨੂੰ ਕੋਈ ਅੰਦਾਜ਼ਾ ਨਹੀਂ ਸੀ। ਇਹ ਹਾਦਸਾ ਅਚਾਨਕ ਵਾਪਰਿਆ ਹੈ। ਇਸ ਦੇ ਨਾਲ ਹੀ ਸੂਚਨਾ ਮਿਲਣ ‘ਤੇ ਐੱਸਡੀਆਰਐੱਫ, ਐੱਨਡੀਆਰਐੱਫ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ, ਜੋ ਬਚਾਅ ਕਾਰਜ ‘ਚ ਜੁਟੀਆਂ ਹੋਈਆਂ ਹਨ। ਰਾਹਤ ਕਾਰਜਾਂ ‘ਚ ਲੱਗੇ ਬਚਾਅ ਦਲਾਂ ਨੇ ਹੁਣ ਤੱਕ ਤਿੰਨ ਲਾਸ਼ਾਂ ਅਤੇ ਦੋ ਜ਼ਖਮੀਆਂ ਨੂੰ ਬਾਹਰ ਕੱਢ ਲਿਆ ਹੈ, ਜਿਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇੱਥੇ ਹਾਦਸੇ ਦੀ ਸੂਚਨਾ ਮਿਲਦੇ ਹੀ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਵੀ ਮੌਕੇ ‘ਤੇ ਪਹੁੰਚ ਗਏ। ਰਾਹਤ ਅਤੇ ਬਚਾਅ ਕੰਮ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਉਪ ਮੁੱਖ ਮੰਤਰੀ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਨੇ ਦੱਸਿਆ ਕਿ ਇਮਾਰਤ ਚਾਰ ਮੰਜ਼ਿਲਾਂ ਦੀ ਸੀ। ਢਹਿ-ਢੇਰੀ ਹੋਈ ਇਮਾਰਤ ਦੇ ਮਲਬੇ ‘ਚੋਂ 7 ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ, ਜਿਨ੍ਹਾਂ ਨੂੰ ਬੇਹੋਸ਼ੀ ਦੀ ਹਾਲਤ ‘ਚ ਸਿਵਲ ਹਸਪਤਾਲ ਦੇ ਟਰਾਮਾ ਸੈਂਟਰ ‘ਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਸਭ ਤੋਂ ਵੱਡੀ ਚੁਣੌਤੀ ਲੋਕਾਂ ਨੂੰ ਬਚਾਉਣਾ ਹੈ, ਪਰ ਫਿਲਹਾਲ ਇਹ ਅੰਦਾਜ਼ਾ ਲਗਾਉਣਾ ਮੁਸ਼ਕਲ ਹੈ ਕਿ ਕਿੰਨੇ ਲੋਕ ਮਲਬੇ ਹੇਠਾਂ ਦੱਬੇ ਹੋਏ ਹਨ।  ਉੱਪ ਮੁੱਖ ਮੰਤਰੀ ਅਨੁਸਾਰ ਇਮਾਰਤ ਵਿੱਚ ਕਈ ਪਰਿਵਾਰ ਰਹਿੰਦੇ ਸਨ। ਇਮਾਰਤ ਵਿੱਚ ਬੇਸਮੈਂਟ ਬਣਾਉਣ ਦਾ ਕੰਮ ਚੱਲ ਰਿਹਾ ਸੀ, ਜਿਸ ਲਈ ਡਰਿਲਿੰਗ ਕੀਤੀ ਜਾ ਰਹੀ ਸੀ। ਸ਼ਾਮ ਨੂੰ ਕੰਮ ਬੰਦ ਹੋਣ ਤੋਂ ਬਾਅਦ ਕਰੀਬ 7 ਵਜੇ ਇਮਾਰਤ ਢਹਿ ਗਈ। ਪਾਠਕ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਤੁਰੰਤ ਐੱਸਡੀਆਰਐੱਫ, ਐੱਨਡੀਆਰਐੱਫ ਅਤੇ ਪੁਲਿਸ ਨੂੰ ਰਾਹਤ ਕਾਰਜਾਂ ਲਈ ਨਿਰਦੇਸ਼ ਦਿੱਤੇ ਅਤੇ ਉਹ ਖੁਦ ਮੌਕੇ ‘ਤੇ ਪਹੁੰਚ ਗਏ। ਸੂਚਨਾ ਮਿਲਣ ‘ਤੇ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਐਸਡੀਆਰਐਫ ਅਤੇ ਐਨਡੀਆਰਐਫ ਦੀਆਂ ਟੀਮਾਂ ਨੂੰ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਯੋਗੀ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਹੁਣ ਤੱਕ ਦੇ ਅਪਡੇਟਾਂ ਅਨੁਸਾਰ ਇਮਾਰਤ ਵਿੱਚ ਖੰਭਿਆਂ ਦੀ ਮੁਰੰਮਤ ਅਤੇ ਬੇਸਮੈਂਟ ਬਣਾਉਣ ਦਾ ਕੰਮ ਚੱਲ ਰਿਹਾ ਸੀ। ਇਸ ਦੇ ਨਾਲ ਹੀ ਜ਼ਖਮੀਆਂ ‘ਚ ਇਕ ਬੱਚਾ ਵੀ ਸ਼ਾਮਲ ਹੈ, ਜਿਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਖਬਰ ਮਿਲਣ ਤੱਕ 7 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਸ ਦੇ ਨਾਲ ਹੀ ਇਕ ਔਰਤ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਗਿਆ ਹੈ। ਹਾਦਸੇ ‘ਚ ਅਜੇ ਤੱਕ ਕਿਸੇ ਦੀ ਮੌਤ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।