Home » ਪੇਸ਼ਾਵਰ ‘ਚ ਨਮਾਜ਼ ਤੋਂ ਬਾਅਦ ਮਸਜਿਦ ‘ਚ ਆਤਮਘਾਤੀ ਹਮਲਾ,60 ਤੋ ਵੱਧ ਲੋਕਾਂ ਦੀ ਮੌਤ…
Home Page News India World World News

ਪੇਸ਼ਾਵਰ ‘ਚ ਨਮਾਜ਼ ਤੋਂ ਬਾਅਦ ਮਸਜਿਦ ‘ਚ ਆਤਮਘਾਤੀ ਹਮਲਾ,60 ਤੋ ਵੱਧ ਲੋਕਾਂ ਦੀ ਮੌਤ…

Spread the news

ਪਾਕਿਸਤਾਨ ਦੇ ਪੇਸ਼ਾਵਰ ‘ਚ ਪੁਲਿਸ ਲਾਈਨ ਮਸਜਿਦ ‘ਚ ਜ਼ਬਰਦਸਤ ਧਮਾਕਾ ਹੋਇਆ ਹੈ। ਪਾਕਿਸਤਾਨੀ ਅਖਬਾਰ ਡਾਨ ਮੁਤਾਬਕ ਇਹ ਧਮਾਕਾ ਪਾਕਿਸਤਾਨ ਦੇ ਪੇਸ਼ਾਵਰ ਦੇ ਪੁਲਸ ਲਾਈਨ ਇਲਾਕੇ ‘ਚ ਸਥਿਤ ਇਕ ਮਸਜਿਦ ‘ਚ ਨਮਾਜ਼ ਦੇ ਦੌਰਾਨ ਹੋਇਆ। ਜ਼ੁਹਰ ਦੀ ਨਮਾਜ਼ ਤੋਂ ਬਾਅਦ ਆਤਮਘਾਤੀ ਹਮਲਾਵਰ ਨੇ ਖੁਦ ਨੂੰ ਉਡਾ ਲਿਆ, ਜਿਸ ਨਾਲ 60 ਤੋ ਵੱਧ ਲੋਕ ਮਾਰੇ ਗਏ ਅਤੇ 150 ਤੋ ਵੱਧ ਜ਼ਖਮੀ ਹੋ ਗਏ। ਪਾਕਿਸਤਾਨ ਦੇ ਅਖਬਾਰ ਡਾਨ ਮੁਤਾਬਕ ਧਮਾਕਾ ਸੋਮਵਾਰ ਦੁਪਹਿਰ ਨੂੰ ਪੇਸ਼ਾਵਰ ਦੇ ਪੁਲਸ ਲਾਈਨ ਇਲਾਕੇ ‘ਚ ਹੋਇਆ। ਇਹ ਧਮਾਕਾ ਇਕ ਮਸਜਿਦ ਵਿਚ ਹੋਇਆ। ਇਸ ਦੌਰਾਨ ਇਕ ਪੁਲਸ ਅਧਿਕਾਰੀ ਸਿਕੰਦਰ ਖਾਨ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਮਾਰਤ ਦਾ ਇਕ ਹਿੱਸਾ ਢਹਿ ਗਿਆ ਅਤੇ ਕਈ ਲੋਕਾਂ ਦੇ ਇਸ ਦੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਲੇਡੀ ਰੀਡਿੰਗ ਹਸਪਤਾਲ (ਐੱਲ. ਆਰ. ਸੀ.) ਦੇ ਬੁਲਾਰੇ ਮੁਹੰਮਦ ਅਸੀਮ ਮੁਤਾਬਕ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਅਸੀਮ ਨੇ ਪਾਕਿਸਤਾਨੀ ਅਖਬਾਰ ਡਾਨ ਨੂੰ ਦੱਸਿਆ ਕਿ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਗਿਆ ਹੈ ਅਤੇ ਸਿਰਫ ਐਂਬੂਲੈਂਸਾਂ ਨੂੰ ਹੀ ਇਲਾਕੇ ‘ਚ ਦਾਖਲ ਹੋਣ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਪੇਸ਼ਾਵਰ ਧਮਾਕੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਘਟਨਾ ਪਿੱਛੇ ਹਮਲਾਵਰਾਂ ਦਾ ਇਸਲਾਮ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀ ਉਨ੍ਹਾਂ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਡਰ ਪੈਦਾ ਕਰਨਾ ਚਾਹੁੰਦੇ ਹਨ ਜੋ ਪਾਕਿਸਤਾਨ ਦੀ ਰੱਖਿਆ ਲਈ ਆਪਣੀ ਡਿਊਟੀ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਹਮਲੇ ਵਿੱਚ ਮਾਰੇ ਗਏ ਲੋਕਾਂ ਦੀ ਜ਼ਿੰਦਗੀ ਵਿਅਰਥ ਨਹੀਂ ਜਾਵੇਗੀ, ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਅੱਤਵਾਦ ਵਿਰੁੱਧ ਇੱਕਜੁੱਟ ਹੈ।