Home » 1984 ਸਿੱਖ ਕਤਲੇਆਮ ਦੇ ਦੋਸ਼ੀ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵੱਲੋਂ ਹੋਈ ਖਾਰਿਜ਼…
Home Page News India India News

1984 ਸਿੱਖ ਕਤਲੇਆਮ ਦੇ ਦੋਸ਼ੀ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵੱਲੋਂ ਹੋਈ ਖਾਰਿਜ਼…

Spread the news

ਸੁਪਰੀਮ ਕੋਰਟ ਨੇ 1984 ਦੇ ਸਿੱਖ ਕਤਲੇਆਮ ਕੇਸ ਵਿਚ ਦੋਸ਼ੀ ਠਹਿਰਾਏ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ । ਸੁਪਰੀਮ ਕੋਰਟ ਵਿਚ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਸੀ ਜਿਸ ਲਈ ਐਡਵੋਕੇਟ ਗੁਰਬਖਸ਼ ਸਿੰਘ ਅਤੇ ਸੀਨੀਅਰ ਐਡਵੋਕੇਟ ਦੁਸ਼ਯੰਤ ਦਵੇ ਪੇਸ਼ ਹੋ ਕੇ ਕੇਸ ਦੀ  ਪੈਰਵੀ ਕੀਤੀ। ਉਹਨਾਂ ਨੇ ਅਦਾਲਤ ਨੂੰ ਦੱਸਿਆ ਕਿ ਬਲਵਾਨ ਖੋਖਰ ਸੱਜਣ ਕੁਮਾਰ ਦਾ ਨੇੜਲਾ ਸਾਥੀ ਅਤੇ ਕੌਂਸਲਰ ਰਿਹਾ ਹੈ। ਇਹਨਾਂ ਦੇ ਇਲਾਕੇ ਵਿਚ ਸਭ ਤੋਂ ਜ਼ਿਆਦਾ 825 ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ। ਵਕੀਲਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਸੁਪਰੀਮ ਕੋਰਟ ਨੇ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ।