Home » ਨੌਰਥ ਆਕਲੈਂਡ ‘ਚ ਘਰ ਨੂੰ ਅੱਗ ਲਗਾਉਣ ਦੇ ਮਾਮਲੇ ਵਿੱਚ ਇੱਕ ਵਿਅਕਤੀ ਗ੍ਰਿਫਤਾਰ..
Home Page News • New Zealand Local News • NewZealand

ਨੌਰਥ ਆਕਲੈਂਡ ‘ਚ ਘਰ ਨੂੰ ਅੱਗ ਲਗਾਉਣ ਦੇ ਮਾਮਲੇ ਵਿੱਚ ਇੱਕ ਵਿਅਕਤੀ ਗ੍ਰਿਫਤਾਰ..

Spread the news

ਆਕਲੈਂਡ(ਬਲਜਿੰਦਰ ਸਿੰਘ ਰੰਧਾਵਾ)ਨਿਊਜ਼ੀਲੈਂਡ ਪੁਲਿਸ ਨੇ ਮੰਗਲਵਾਰ ਨੂੰ ਆਕਲੈਂਡ ਵਿੱਚ ਇੱਕ ਘਰ ਨੂੰ ਕਥਿਤ ਤੌਰ ‘ਤੇ ਅੱਗ ਲਗਾਉਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।ਨੌਰਥ ਆਕਲੈਂਡ ਦੇ ਮਿਲਫੋਰਡ ਇਲਾਕੇ ਵਿੱਚ ਕਿਊਬਿਕ ਰੋਡ ਵਿੱਚ ਦੁਪਹਿਰ ਦੇ ਸਮੇਂ ਦੀ ਦੱਸੀ ਗਈ ਹੈ।ਐਮਰਜੈਂਸੀ ਸੇਵਾਵਾਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆਂ ਪਰ ਇਸ ਦੇ ਬਾਵਜੂਦ ਵੀ ਅੱਗ ਨੇ ਘਰ ਦਾ ਕਾਫੀ ਨੁਕਸਾਨ ਕਰ ਦਿੱਤਾ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ 12.20 ਵਜੇ ਬੁਲਾਇਆ ਗਿਆ ਸੀ।ਬੁਲਾਰੇ ਨੇ ਕਿਹਾ, “ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਫਿਲਹਾਲ ਉਹ ਸਾਡੀ ਪੁੱਛਗਿੱਛ ਵਿੱਚ ਸਾਡੀ ਮਦਦ ਕਰ ਰਿਹਾ ਹੈ।