ਜੇਕਰ ਤੁਸੀਂ ਹੁਣ ਤੱਕ ਕੇਲੇ ਦੀ ਚਾਹ ਨਹੀਂ ਪੀਤੀ ਹੈ ਅਤੇ ਇਸ ਦੇ ਫਾਇਦਿਆਂ ਬਾਰੇ ਨਹੀਂ ਜਾਣਦੇ ਹੋ, ਤਾਂ ਤੁਹਾਨੂੰ ਜ਼ਰੂਰ ਪਤਾ ਹੋਣਾ ਚਾਹੀਦਾ ਹੈ, ਕਿਉਂਕਿ ਇਹ ਸਿਹਤ ਨੂੰ ਅਣਗਿਣਤ ਫਾਇਦੇ ਦੇ ਸਕਦੀ ਹੈ।
ਬਿਹਤਰ ਸਿਹਤ ਲਈ ਲੋਕ ਅਕਸਰ ਬਲੈਕ ਜਾਂ ਗ੍ਰੀਨ ਟੀ ਪੀਂਦੇ ਹਨ। ਇਸ ਨਾਲ ਤੁਹਾਨੂੰ ਕਈ ਫਾਇਦੇ ਮਿਲਦੇ ਹਨ। ਇਹ ਚਾਹ ਭਾਰ ਘਟਾਉਣ ਜਾਂ ਕੋਲੈਸਟ੍ਰਾਲ ਨੂੰ ਘੱਟ ਕਰਨ ਵਿਚ ਬਹੁਤ ਵੱਡੀ ਭੂਮਿਕਾ ਨਿਭਾਉਂਦੀ ਹੈ, ਪਰ ਕੀ ਤੁਸੀਂ ਕਦੇ ਕੇਲੇ ਦੀ ਚਾਹ ਬਣਾਈ ਹੈ? ਜੀ ਹਾਂ, ਉਹ ਹੀ ਕੇਲਾ ਜੋ ਆਪਣੇ ਪੌਸ਼ਟਿਕ ਗੁਣਾਂ ਲਈ ਜਾਣਿਆ ਜਾਂਦਾ ਹੈ। ਕੇਲੇ ਦੀ ਚਾਹ ਵੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਹ ਤੁਹਾਡੇ ਪਾਚਨ ਤੋਂ ਲੈ ਕੇ ਨੀਂਦ ਤੱਕ ਬਹੁਤ ਕਾਰਗਰ ਸਾਬਤ ਹੋ ਸਕਦਾ ਹੈ, ਅਜਿਹੇ ‘ਚ ਡਾਕਟਰਾਂ ਦਾ ਮੰਨਣਾ ਹੈ ਕਿ ਤੁਹਾਨੂੰ ਰੋਜ਼ਾਨਾ ਕੇਲੇ ਦੀ ਚਾਹ ਦਾ ਸੇਵਨ ਕਰਨਾ ਚਾਹੀਦਾ ਹੈ।
ਕੇਲੇ ਦੀ ਚਾਹ ਵਿੱਚ ਪੋਸ਼ਟਿਕ ਤੱਤ
ਕੇਲੇ ਦੀ ਚਾਹ ਵਿੱਚ ਮੈਗਨੀਸ਼ੀਅਮ, ਮੈਂਗਨੀਜ਼, ਕਾਪਰ, ਪੋਟਾਸ਼ੀਅਮ, ਵਿਟਾਮਿਨ ਬੀ16 ਵਰਗੇ ਤੱਤ ਹੁੰਦੇ ਹਨ। ਇਹ ਡਾਈਜੇਸ਼ ਦਿਲ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਜੇਕਰ ਤੁਹਾਨੂੰ ਡਾਇਬਟੀਜ਼ ਹੈ ਤਾਂ ਇਹ ਤੁਹਾਡੇ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦੀ ਹੈ। ਤੁਹਾਨੂੰ ਇਸ ਚਾਹ ਵਿੱਚ ਚੀਨੀ ਪਾਉਣ ਦੀ ਬਿਲਕੁਲ ਵੀ ਲੋੜ ਨਹੀਂ ਹੈ।
ਦਿਲ ਨੂੰ ਬਣਾਉਂਦੀ ਸਿਹਤਮੰਦ
ਕੇਲੇ ਦੀ ਚਾਹ ਪੀਣ ਨਾਲ ਦਿਲ ਨੂੰ ਸਿਹਤਮੰਦ ਰੱਖਣ ‘ਚ ਮਦਦ ਮਿਲਦੀ ਹੈ। ਕੇਲੇ ਦੀ ਚਾਹ ‘ਚ ਪੋਟਾਸ਼ੀਅਮ ਮੌਜੂਦ ਹੁੰਦਾ ਹੈ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਇਸ ‘ਚ ਕੈਟਚਿਨ ਵੀ ਹੁੰਦਾ ਹੈ, ਜੋ ਦਿਲ ਨਾਲ ਜੁੜੀਆਂ ਬਿਮਾਰੀਆਂ ਦੇ ਖਤਰੇ ਨੂੰ ਘੱਟ ਕਰਨ ਦਾ ਕੰਮ ਕਰਦਾ ਹੈ, ਰੋਜ਼ਾਨਾ ਕੇਲੇ ਦੀ ਚਾਹ ਪੀਣ ਨਾਲ ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੀਆਂ ਬੀਮਾਰੀਆਂ ‘ਚ ਫਾਇਦਾ ਹੋ ਸਕਦਾ ਹੈ।
ਭਾਰ ਘਟਾਉਣ ਵਿੱਚ ਮਦਦਗਾਰ
ਕੇਲੇ ਦੀ ਚਾਹ ਪੀਣ ਨਾਲ ਭਾਰ ਘੱਟ ਕਰਨ ਵਿਚ ਵੀ ਮਦਦ ਮਿਲਦੀ ਹੈ। ਇਸ ਵਿਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜਿਸ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਇਸ ਦੇ ਨਾਲ ਹੀ ਇਸ ਵਿਚ ਮੋਟਾਪਾ ਵਿਰੋਧੀ ਪ੍ਰਭਾਵ ਵੀ ਹੁੰਦਾ ਹੈ। ਇਸ ਨੂੰ ਪੀਣ ਨਾਲ ਭੁੱਖ ਕੰਟਰੋਲ ਹੁੰਦੀ ਹੈ ਅਤੇ ਭਾਰ ਘੱਟ ਕਰਨ ‘ਚ ਮਦਦ ਮਿਲਦੀ ਹੈ।
ਚੰਗੀ ਨੀਂਦ ਲਿਆਉਣ ਵਿੱਚ ਮਦਦਗਾਰ
ਜੇਕਰ ਤੁਹਾਨੂੰ ਰਾਤ ਨੂੰ ਚੰਗੀ ਨੀਂਦ ਨਹੀਂ ਆਉਂਦੀ ਤਾਂ ਕੇਲੇ ਦੀ ਚਾਹ ਪੀਣਾ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ। ਇਸ ਨੂੰ ਪੀਣ ਨਾਲ ਇਨਸੌਮਨੀਆ ਦੀ ਸ਼ਿਕਾਇਤ ਦੂਰ ਹੋ ਜਾਂਦੀ ਹੈ। ਇਕ ਅਧਿਐਨ ‘ਚ ਪਾਇਆ ਗਿਆ ਹੈ ਕਿ ਕੇਲੇ ਦੇ ਛਿਲਕਿਆਂ ‘ਚ ਟ੍ਰਿਪਟੋਫੈਨ ਨਾਂ ਦਾ ਤੱਤ ਹੁੰਦਾ ਹੈ ਜੋ ਨੀਂਦ ਦੀ ਗੁਣਵੱਤਾ ਨੂੰ ਬਿਹਤਰ ਬਣਾਉਂਦਾ ਹੈ ਅਤੇ ਤੁਹਾਨੂੰ ਡੂੰਘੀ ਨੀਂਦ ਦਿੰਦਾ ਹੈ।
ਪਾਚਨ ਤੰਤਰ ਮਜ਼ਬੂਤ ਹੁੰਦਾ
ਕੇਲੇ ਦੀ ਚਾਹ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਵੀ ਮਜ਼ਬੂਤ ਹੁੰਦਾ ਹੈ। ਇਸ ਵਿਚ ਫਾਈਬਰ, ਮੈਗਨੀਸ਼ੀਅਮ, ਪੋਟਾਸ਼ੀਅਮ ਵਰਗੇ ਪੋਸ਼ਕ ਤੱਤ ਹੁੰਦੇ ਹਨ ਜੋ ਪਾਚਨ ਕਿਰਿਆ ਨੂੰ ਸੁਧਾਰਨ ਵਿਚ ਮਦਦ ਕਰਦੇ ਹਨ। ਕੇਲੇ ਦੀ ਚਾਹ ਪੀਣ ਨਾਲ ਪੇਟ ਦੀਆਂ ਸਮੱਸਿਆਵਾਂ ਜਿਵੇਂ ਗੈਸ, ਕਬਜ਼ ਅਤੇ ਬਦਹਜ਼ਮੀ ਤੋਂ ਰਾਹਤ ਮਿਲਦੀ ਹੈ।
ਇਦਾਂ ਬਣਾਓ ਕੇਲੇ ਦੀ ਚਾਹ
ਇੱਕ ਕੇਲਾ
ਇੱਕ ਗਲਾਸ ਪਾਣੀ
ਕੇਲੇ ਦੀ ਚਾਹ ਬਣਾਉਣ ਲਈ, ਇੱਕ ਕੇਲੇ ਨੂੰ ਇੱਕ ਗਲਾਸ ਪਾਣੀ ਵਿੱਚ ਉਬਾਲ ਲਓ, ਜਦੋਂ ਇਹ ਚੰਗੀ ਤਰ੍ਹਾਂ ਉਬਲ ਜਾਵੇ ਤਾਂ ਬਾਕੀ ਬਚੇ ਤਰਲ ਨੂੰ ਅੱਧਾ ਕੱਪ ਦੁੱਧ ਜਾਂ ਫਿਰ ਕਾਲੀ ਚਾਹ ਵਿੱਚ ਮਿਲਾ ਲਓ। ਤੁਹਾਡੀ ਕੇਲੇ ਦੀ ਚਾਹ ਤਿਆਰ ਹੈ, ਤੁਸੀਂ ਇਸ ਦਾ ਗਰਮਾ-ਗਰਮ ਸੇਵਨ ਕਰ ਸਕਦੇ ਹੋ।