Home » ਗੁਰਦਾਸਪੁਰ ਦੇ ਨੌਜਵਾਨ ਦੀ ਆਸਟ੍ਰੇਲੀਆ ‘ਚ ਹੋਈ ਮੌਤ…
Home Page News New Zealand Local News NewZealand

ਗੁਰਦਾਸਪੁਰ ਦੇ ਨੌਜਵਾਨ ਦੀ ਆਸਟ੍ਰੇਲੀਆ ‘ਚ ਹੋਈ ਮੌਤ…

Spread the news

ਗੁਰਦਾਸਪੁਰ ਦੇ ਪਿੰਡ ਨਾਨੋਵਾਲ ਖੁਰਦ ਦੇ ਇੱਕ ਨੌਜਵਾਨ ਦੀ ਆਸਟ੍ਰੇਲੀਆ ’ਚ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ।ਮ੍ਰਿਤਕ ਅੰਮ੍ਰਿਤਪਾਲ ਸਿੰਘ (24) ਪੁੱਤਰ ਜਸਪਾਲ ਸਿੰਘ ਉੱਚ ਸਿੱਖਿਆ ਲਈ ਆਸਟ੍ਰੇਲੀਆ ਦੇ ਸ਼ਹਿਰ ਪਰਥ ਗਿਆ ਹੋਇਆ ਸੀ। ਉੱਥੇ ਉਹ ਪੜ੍ਹਾਈ ਕਰਨ ਤੋਂ ਬਾਅਦ ਵਰਕ ਪਰਮਿਟ ’ਤੇ ਕੰਮ ਕਰ ਰਿਹਾ ਸੀ। ਉਸ ਦੇ ਪਿਤਾ ਜਸਪਾਲ ਸਿੰਘ ਅਤੇ ਤਾਇਆ ਰਵਿੰਦਰ ਸਿੰਘ ਨੇ ਦੱਸਿਆ ਕਿ 18 ਫਰਵਰੀ ਨੂੰ ਅੰਮ੍ਰਿਤਪਾਲ ਜਦੋਂ ਕੰਮ ਤੋਂ ਘਰ ਪਰਤਿਆ ਤਾਂ ਕੁਝ ਦੇਰ ਬਾਅਦ ਹੀ ਉਸ ਦੀ ਮੌਤ ਹੋ ਗਈ। ਇਸ ਸੰਬੰਧੀ ਉਨ੍ਹਾਂ ਨੂੰ ਆਸਟ੍ਰੇਲੀਆ ਰਹਿੰਦੇ ਰਵਿੰਦਰ ਸਿੰਘ ਦੇ ਪੁੱਤਰ ਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੱਤੀ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਸੀ। ਇਸੇ ਲਈ ਉਸ ਨੂੰ ਪੜ੍ਹਾਈ ਲਈ ਆਸਟ੍ਰੇਲੀਆ ਭੇਜਿਆ ਗਿਆ ਸੀ। ਉਨ੍ਹਾ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਆਸਟਰੇਲੀਆ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਪੰਜਾਬ ਲਿਆਂਦਾ ਜਾਵੇ।