ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਸਿਸੋਦੀਆ ਏਜੰਸੀ ਸਾਹਮਣੇ ਪੇਸ਼ ਹੋਣ ਲਈ ਸਵੇਰੇ 11 ਵਜੇ ਸੀਬੀਆਈ ਹੈੱਡਕੁਆਰਟਰ ਪਹੁੰਚੇ ਸਨ। ਸਿਸੋਦੀਆ ‘ਤੇ ਆਬਕਾਰੀ ਘੁਟਾਲੇ ‘ਚ ਕਥਿਤ ਤੌਰ ‘ਤੇ ਸ਼ਾਮਲ ਹੋਣ ਦਾ ਦੋਸ਼ ਹੈ।
‘ਆਪ’ ਨੇ ਲੋਕਤੰਤਰ ਲਈ ਕਾਲਾ ਦਿਨ ਦੱਸਿਆ
ਸਿਸੋਦੀਆ ਦੀ ਗ੍ਰਿਫਤਾਰੀ ਤੋਂ ਬਾਅਦ, ਆਮ ਆਦਮੀ ਪਾਰਟੀ (ਆਪ) ਦੇ ਅਧਿਕਾਰਤ ਟਵਿੱਟਰ ਹੈਂਡਲ ਨੇ ਟਵੀਟ ਕੀਤਾ, ਲੋਕਤੰਤਰ ਲਈ ਕਾਲਾ ਦਿਨ! ਬੀਜੇਪੀ ਦੀ ਸੀਬੀਆਈ ਨੇ ਦੁਨੀਆ ਦੇ ਸਰਵੋਤਮ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਇੱਕ ਫਰਜ਼ੀ ਕੇਸ ਵਿੱਚ ਗ੍ਰਿਫਤਾਰ ਕੀਤਾ ਹੈ, ਜਿਸ ਨੇ ਲੱਖਾਂ ਬੱਚਿਆਂ ਦਾ ਭਵਿੱਖ ਸੰਵਾਰਿਆ ਹੈ।”
ਅੱਠ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ
ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਐਤਵਾਰ ਸਵੇਰੇ 11 ਵਜੇ ਸੀਬੀਆਈ ਹੈੱਡਕੁਆਰਟਰ ਪਹੁੰਚੇ ਸਨ, ਜਿਸ ਤੋਂ ਬਾਅਦ ਉਨ੍ਹਾਂ ਤੋਂ ਪੁੱਛਗਿੱਛ ਸ਼ੁਰੂ ਹੋਈ। ਕਰੀਬ ਅੱਠ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਸ ਨੂੰ ਸੀਬੀਆਈ ਨੇ ਗ੍ਰਿਫਤਾਰ ਕੀਤਾ ।
‘ਸਿਸੋਦੀਆ ਦੇ ਜੇਲ੍ਹ ਜਾਣ ਦਾ ਅਫਸੋਸ ਨਹੀਂ, ਸਗੋਂ ਮਾਣ ਹੈ’, ਰਾਘਵ ਚੱਢਾ ਨੇ ਬੀਜੇਪੀ ਨੂੰ ਪੁੱਛਿਆ- ਕਿੱਥੇ ਗਏ 10 ਹਜ਼ਾਰ ਕਰੋੜ?
ਸਿਸੋਦੀਆ ਦੀ ਪੇਸ਼ੀ ਤੋਂ ਪਹਿਲਾਂ ‘ਆਪ’ ਆਗੂਆਂ ਦਾ ਵਿਰੋਧ
ਪੁੱਛਗਿੱਛ ਸ਼ੁਰੂ ਹੁੰਦੇ ਹੀ ਸੀਬੀਆਈ ਹੈੱਡਕੁਆਰਟਰ ਦੇ ਬਾਹਰ ‘ਆਪ’ ਨੇਤਾਵਾਂ ਅਤੇ ਵਰਕਰਾਂ ਦੀ ਭੀੜ ਲੱਗ ਗਈ। ਇਸ ਦੌਰਾਨ ਧਾਰਾ 144 ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਸੀਬੀਆਈ ਹੈੱਡਕੁਆਰਟਰ ਦੇ ਬਾਹਰ ਨਾਅਰੇਬਾਜ਼ੀ ਕਰਨ ਵਾਲੇ ਆਗੂਆਂ ਵਿੱਚ ਸੰਜੇ ਸਿੰਘ ਵੀ ਸ਼ਾਮਲ ਸਨ। ਪੁਲਿਸ ਨੇ ਸੰਜੇ ਸਿੰਘ ਸਮੇਤ 50 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਦੱਸ ਦੇਈਏ ਕਿ ਸਥਿਤੀ ਨੂੰ ਦੇਖਦੇ ਹੋਏ ਸਵੇਰੇ ਹੀ ਇਲਾਕੇ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਸੀ।