Home » ਰਾਉਸ ਐਵੇਨਿਊ ਕੋਰਟ ਨੇ ਸਿਸੋਦੀਆ ਨੂੰ 5 ਦਿਨ ਦੇ ਰਿਮਾਂਡ ‘ਤੇ ਭੇਜਿਆ, 4 ਮਾਰਚ ਤਕ ਸੀਬੀਆਈ ਹਿਰਾਸਤ ‘ਚ ਰਹਿਣਗੇ ਉਪ ਮੁੱਖ ਮੰਤਰੀ…
Home Page News India India News

ਰਾਉਸ ਐਵੇਨਿਊ ਕੋਰਟ ਨੇ ਸਿਸੋਦੀਆ ਨੂੰ 5 ਦਿਨ ਦੇ ਰਿਮਾਂਡ ‘ਤੇ ਭੇਜਿਆ, 4 ਮਾਰਚ ਤਕ ਸੀਬੀਆਈ ਹਿਰਾਸਤ ‘ਚ ਰਹਿਣਗੇ ਉਪ ਮੁੱਖ ਮੰਤਰੀ…

Spread the news

ਅਦਾਲਤ ਨੇ ਮਨੀਸ਼ ਸਿਸੋਦੀਆ ਨੂੰ 4 ਮਾਰਚ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ। ਰੌਜ਼ ਐਵੇਨਿਊ ਅਦਾਲਤ ਵਿੱਚ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜੱਜ ਨੇ ਇਹ ਫੈਸਲਾ ਸੁਣਾਇਆ। ਮਨੀਸ਼ ਸਿਸੋਦੀਆ ਹੁਣ 5 ਦਿਨਾਂ ਲਈ ਸੀਬੀਆਈ ਦੀ ਹਿਰਾਸਤ ਵਿੱਚ ਰਹਿਣਗੇ। ਜ਼ਿਕਰਯੋਗ ਹੈ ਸੀਬੀਆਈ ਅੱਜ ਯਾਨੀ ਸੋਮਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰੌਜ਼ ਐਵੇਨਿਊ ਕੋਰਟ ਵਿੱਚ ਪੇਸ਼ ਕਰੇਗੀ। ਸਿਸੋਦੀਆ ਨੂੰ ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਐਤਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਕੇਂਦਰੀ ਜਾਂਚ ਏਜੰਸੀ ਨੇ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਤੋਂ ਕਰੀਬ 8 ਘੰਟੇ ਪੁੱਛਗਿੱਛ ਕੀਤੀ ਸੀ। ਹਾਲਾਂਕਿ ਪੁੱਛਗਿੱਛ ਦੌਰਾਨ ਸਿਸੋਦੀਆ ਸੀਬੀਆਈ ਦੇ ਸਵਾਲਾਂ ਦਾ ਸਹੀ ਜਵਾਬ ਨਹੀਂ ਦੇ ਸਕੇ। ਉਪ ਮੁੱਖ ਮੰਤਰੀ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਗਏ, ਜਿੱਥੇ ਉਨ੍ਹਾਂ ਨੇ ਭਾਜਪਾ ‘ਤੇ ਕਈ ਦੋਸ਼ ਲਗਾਏ। ਆਮ ਆਦਮੀ ਪਾਰਟੀ ਦੇ ਆਗੂ ਅੱਜ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕਰਨਗੇ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਹੈ।