Home » ਸੁਰੱਖਿਆ ਬਲਾਂ ਨੇ ਮੁਕਾਬਲੇ ਵਿਚ ਅੱਤਵਾਦੀ ਕੀਤਾ ਢੇਰ, 2 ਜਵਾਨ ਹੋਏ ਜ਼ਖਮੀ…
Home Page News India India News

ਸੁਰੱਖਿਆ ਬਲਾਂ ਨੇ ਮੁਕਾਬਲੇ ਵਿਚ ਅੱਤਵਾਦੀ ਕੀਤਾ ਢੇਰ, 2 ਜਵਾਨ ਹੋਏ ਜ਼ਖਮੀ…

Spread the news

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ ‘ਚ ਮੰਗਲਵਾਰ ਤੜਕੇ ਹੋਏ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਫੌਜ ਦੇ ਦੋ ਜਵਾਨ ਜ਼ਖਮੀ ਹੋ ਗਏ। ਜਾਣਕਾਰੀ ਦਿੰਦੇ ਹੋਏ ਇਕ ਅਧਿਕਾਰੀ ਨੇ ਦੱਸਿਆ ਕਿ ‘ਮਨੁੱਖੀ ਅਤੇ ਤਕਨੀਕੀ ਖੁਫੀਆ ਜਾਣਕਾਰੀ’ ਦੇ ਆਧਾਰ ‘ਤੇ ਅੱਤਵਾਦੀਆਂ ਦੇ ਲੁਕੇ ਹੋਣ ਦਾ ਪਤਾ ਲਗਾਇਆ ਗਿਆ।ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਪੁਲਵਾਮਾ ਜ਼ਿਲੇ ਦੇ ਪਦਗਾਮਪੋਰਾ ਅਵੰਤੀਪੋਰਾ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਘਟਨਾ ਸਥਾਨ ਨੂੰ ਘੇਰ ਲਿਆ।ਜਦੋਂ ਪੁਲਿਸ ਅਤੇ ਸੁਰੱਖਿਆ ਬਲ ਅੱਤਵਾਦੀਆਂ ਨੇੜੇ ਪਹੁੰਚੇ ਤਾਂ ਮੁਕਾਬਲਾ ਸ਼ੁਰੂ ਹੋ ਗਿਆ। ਕੁਝ ਸਮੇਂ ਬਾਅਦ ਪੁਲਿਸ ਤੋਂ ਸੂਚਨਾ ਮਿਲੀ ਕਿ ਅਵੰਤੀਪੋਰਾ ਮੁਕਾਬਲੇ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ ਹੈ। ਹਾਲਾਂਕਿ ਅਜੇ ਤੱਕ ਉਸ ਦੀ ਲਾਸ਼ ਬਰਾਮਦ ਨਹੀਂ ਹੋਈ ਹੈ।