Home » ਰੋਸ ਮੁਜ਼ਾਹਰੇ ਵਾਲੀ ਥਾਂ ‘ਤੇ ਪਾਵਨ ਸਰੂਪ ਦੇ ਪ੍ਰਕਾਸ਼ ਸਬੰਧੀ ਬਣਾਈ 15 ਮੈਂਬਰੀ ਕਮੇਟੀ…
Home Page News India India News

ਰੋਸ ਮੁਜ਼ਾਹਰੇ ਵਾਲੀ ਥਾਂ ‘ਤੇ ਪਾਵਨ ਸਰੂਪ ਦੇ ਪ੍ਰਕਾਸ਼ ਸਬੰਧੀ ਬਣਾਈ 15 ਮੈਂਬਰੀ ਕਮੇਟੀ…

Spread the news

ਧਰਨਿਆਂ ਅਤੇ ਰੋਸ ਮੁਜ਼ਾਹਰੇ ਵਾਲੀਆਂ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਕਰਨ ਦੇ ਰੁਝਾਨ ਸਬੰਧੀ ਕੋਈ ਫ਼ੈਸਲਾ ਲੈਣ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਸੰਪਰਦਾਵਾਂ ਦੇ ਮੁਖੀਆਂ, ਜਥੇਬੰਦੀਆਂ ਤੇ ਸਿੱਖ ਵਿਦਵਾਨਾਂ ’ਤੇ ਆਧਾਰਤ 15 ਮੈਂਬਰੀ ਸਬ- ਕਮੇਟੀ ਦਾ ਗਠਨ ਕੀਤਾ ਹੈ। ਸਬ-ਕਮੇਟੀ ਪੰਦਰਾਂ ਦਿਨਾਂ ਦੇ ਅੰਦਰ ਰਿਪੋਰਟ ਤਿਆਰ ਕਰ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੇਗੀ। ਇਸ ਦੇ ਕੋ-ਆਰਡੀਨੇਟਰ ਅਕਾਲੀ ਦਲ ਦੇ ਪੰਥਕ ਸਲਾਹਕਾਰ ਬੋਰਡ ਦੇ ਮੈਂਬਰ ਕਰਨੈਲ ਸਿੰਘ ਪੀਰਮੁਹੰਮਦ ਨੂੰ ਬਣਾਇਆ ਗਿਆ ਹੈ। ਅਜਨਾਲਾ ਕਾਂਡ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੱਡਾ ਫ਼ੈਸਲਾ ਲਿਆ ਹੈ।ਅਕਾਲ ਤਖ਼ਤ ਸਕੱਤਰੇਤ ਤੋਂ ਜਾਰੀ ਕੀਤੇ ਪੱਤਰ ਅਨੁਸਾਰ ਸਬ-ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨਾਂ, ਜਥੇਦਾਰ ਨਿਹਾਲ ਸਿੰਘ ਹਰੀਆਂ ਵੇਲਾਂ, ਸੰਤ ਹਰਨਾਮ ਸਿੰਘ ਖ਼ਾਲਸਾ ਮੁਖੀ ਦਮਦਮੀ ਟਕਸਾਲ, ਜਥੇਦਾਰ ਬਾਬਾ ਬਲਵੀਰ ਸਿੰਘ ਮੁਖੀ ਪੰਥ ਅਕਾਲੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਗੱਜਣ ਸਿੰਘ ਤਰਨਾ ਦਲ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ, ਚੇਅਰਮੈਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਪਿ੍ਰੰ. ਸਿੱਖ ਮਿਸ਼ਨਰੀ ਕਾਲਜ ਚੌਂਤਾ ਕਲਾਂ, ਰਜਿੰਦਰ ਸਿੰਘ ਮਹਿਤਾ ਮੈਂਬਰ ਸ੍ਰੋਮਣੀ ਕਮੇਟੀ, ਡਾ. ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਇੰਦਰਜੀਤ ਸਿੰਘ ਗੋਗੋਆਣੀ, ਤਲਵਿੰਦਰ ਸਿੰਘ ਬੁੱਟਰ ਤੇ ਡਾ. ਅਮਰਜੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।