Home » ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ‘ਚ 31 ਮਾਰਚ ਤੱਕ ਖੋਲ੍ਹੇ ਜਾਣਗੇ ਹੋਰ 142 ਆਮ ਆਦਮੀ ਕਲੀਨਿਕ…
Home Page News India India News

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ‘ਚ 31 ਮਾਰਚ ਤੱਕ ਖੋਲ੍ਹੇ ਜਾਣਗੇ ਹੋਰ 142 ਆਮ ਆਦਮੀ ਕਲੀਨਿਕ…

Spread the news

ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ 31 ਮਾਰਚ ਤੱਕ 142 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਜਾਣ ਦੀ ਗੱਲ ਆਖੀ ਗਈ ਹੈ।ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਜਾਣਕਾਰੀ ਦਿੰਦੇ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 500 ਦੇ ਕਰੀਬ ਆਮ ਆਦਮੀ ਕਲੀਨਿਕ ਸੁਚਾਰੂ ਰੂਪ ਵਿੱਚ ਕੰਮ ਕਰ ਰਹੇ ਹਨ ਅਤੇ ਰੋਜ਼ਾਨਾ ਲੱਖਾਂ ਲੋਕ ਇਨ੍ਹਾਂ ਕਲੀਨਿਕਾਂ ਤੋਂ ਲਾਭ ਲੈ ਰਹੇ ਹਨ।ਮੁੱਖ ਸਕੱਤਰ ਨੇ ਦੱਸਿਆ ਕਿ 31 ਮਾਰਚ ਤੱਕ ਅਜਿਹੇ 142 ਹੋਰ ਕਲੀਨਿਕ ਸ਼ੁਰੂ ਕੀਤੇ ਜਾਣਗੇ। ਸ੍ਰੀ ਜੰਜੂਆ ਨੇ ਦੱਸਿਆ ਕਿ ਇਹ ਕਲੀਨਿਕ ਸੂਬੇ ਦੀਆਂ ਪੰਜ ਵੱਡੀਆਂ ਕਾਰਪੋਰੇਸ਼ਨ ਸ਼ਹਿਰਾਂ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਵਿੱਚ ਖੋਲ੍ਹੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੂੰ ਖੋਲ੍ਹਣ ਵਿੱਚ ਕਿਸੇ ਕਿਸਮ ਦੀ ਕੋਈ ਕਸਰ ਬਾਕੀ ਨਾ ਛੱਡੀ ਜਾਵੇ।