ਐਸਟੀਐਫ ਲੁਧਿਆਣਾ ਰੇਂਜ ਦੀ ਟੀਮ ਵੱਲੋਂ ਹੈਰੋਇਨ ਦੀ ਵੱਡੀ ਬਰਾਮਦਗੀ ਕਰਦਿਆਂ ਬਚਿੱਤਰ ਕਾਲੋਨੀ ਦੇ ਵਾਸੀ ਮੁਲਜ਼ਮ ਅਰਜਨ ਸਿੰਘ (40) ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮ ਦੇ ਸਕੂਟਰ ਚੋਂ 1 ਕਿੱਲੋ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐਸਟੀਐਫ ਦੇ ਲੁਧਿਆਣਾ ਮੁਖੀ ਹਰਬੰਸ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੇ ਖਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਸ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਐਸਟੀਐਫ ਲੁਧਿਆਣਾ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਸੱਤਿਅਮ ਹਸਪਤਾਲ ਦੇ ਕੋਲ਼ ਪੈਂਦੀ ਬਚਿੱਤਰ ਕਾਲੋਨੀ ਦਾ ਰਹਿਣ ਵਾਲਾ ਮੁਲਜ਼ਮ ਅਰਜਨ ਸਿੰਘ ਹੈਰੋਇਨ ਦੀ ਤਸਕਰੀ ਕਰਦਾ ਹੈ ਅਤੇ ਇਸ ਵੇਲੇ ਵੀ ਆਪਣੇ ਮੈਸਟਰੋ ਸਕੂਟਰ ਤੇ ਸਵਾਰ ਹੋ ਕੇ ਗ੍ਰਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਜਾ ਰਿਹਾ ਹੈ। ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਨੇ ਸ੍ਰੀ ਰਾਮ ਦਰਬਾਰ ਮੰਦਰ ਮੋਤੀ ਨਗਰ ਦੇ ਕੋਲ ਨਾਕਾਬੰਦੀ ਕਰਕੇ ਸਕੂਟਰ ਸਵਾਰ ਮੁਲਜ਼ਮ ਨੂੰ ਹਿਰਾਸਤ ਵਿਚ ਲਿਆ। ਤਲਾਸ਼ੀ ਦੇ ਦੌਰਾਨ ਮੁਲਜ਼ਮ ਦੇ ਸਕੂਟਰ ਚੋਂ 1 ਕਿਲੋ 900ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ