ਬੰਗਲਾਦੇਸ਼ ਦੇ ਢਾਕਾ ਵਿੱਚ ਮੰਗਲਵਾਰ ਨੂੰ ਇੱਕ ਸੱਤ ਮੰਜ਼ਿਲਾ ਇਮਾਰਤ ਵਿੱਚ ਇੱਕ ਜ਼ਬਰਦਸਤ ਧਮਾਕਾ ਹੋਇਆ, ਜਿਸ ਵਿੱਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 100 ਤੋਂ ਵੱਧ ਲੋਕ ਜ਼ਖਮੀ ਹੋਏ ਹਨ।ਇੱਕ ਅਧਿਕਾਰੀ ਨੇ ਦੱਸਿਆ ਕਿ ਧਮਾਕਾ ਕਿਸ ਕਾਰਨ ਹੋਇਆ? ਇਹ ਸਪੱਸ਼ਟ ਨਹੀਂ ਹੈ। ਹਾਲਾਂਕਿ ਰਾਹਤ ਅਤੇ ਬਚਾਅ ਕਾਰਜ ਜਾਰੀ ਹੋਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।ਸਥਾਨਕ ਮੀਡੀਆ ਨੇ ਫਾਇਰ ਸਰਵਿਸ ਕੰਟਰੋਲ ਰੂਮ ਦੇ ਹਵਾਲੇ ਤੋਂ ਦੱਸਿਆ ਕਿ ਸ਼ਾਮ ਕਰੀਬ 4.50 ਵਜੇ ਅੱਗ ਲੱਗਣ ਤੋਂ ਬਾਅਦ ਕਈ ਫਾਇਰ ਯੂਨਿਟਾਂ ਨੂੰ ਮੌਕੇ ‘ਤੇ ਰਵਾਨਾ ਕੀਤਾ ਗਿਆ।
ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਢਾਕਾ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ। ਇਨ੍ਹਾਂ ਸਾਰੇ ਲੋਕਾਂ ਦਾ ਹਸਪਤਾਲ ਦੀ ਐਮਰਜੈਂਸੀ ਯੂਨਿਟ ਵਿੱਚ ਇਲਾਜ ਚੱਲ ਰਿਹਾ ਹੈ