Home » ਬਾਲੀਵੁੱਡ ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ 67 ਸਾਲ ਦੀ ਉਮਰ ’ਚ ਹੋਇਆ ਦੇਹਾਤ…
Home Page News India India News

ਬਾਲੀਵੁੱਡ ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ 67 ਸਾਲ ਦੀ ਉਮਰ ’ਚ ਹੋਇਆ ਦੇਹਾਤ…

Spread the news

ਬਾਲੀਵੁੱਡ ਦੇ ਨਿਰਦੇਸ਼ਕ ਤੇ ਅਦਾਕਾਰ ਸਤੀਸ਼ ਕੌਸ਼ਿਕ ਦਾ ਬੀਤੀ ਰਾਤ ਦੇਹਾਂਤ ਹੋ ਗਿਆ | ਉਹ 67 ਸਾਲ ਦੇ ਸਨ,ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ । ਸਤੀਸ਼ ਕੌਸ਼ਿਕ ਇੱਕ ਸ਼ਾਨਦਾਰ ਅਭਿਨੇਤਾ ਹੋਣ ਤੋਂ ਇਲਾਵਾ, ਉਹ ਇੱਕ ਸਕ੍ਰਿਪਟ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਵੀ ਸੀ। ਉਸਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਫਿਲਮ ‘ਜਾਨੇ ਭੀ ਦੋ ਯਾਰੋਂ’ ਨਾਲ ਕੀਤੀ ਸੀ। ਉਨ੍ਹਾਂ ਨੂੰ ਆਪਣੀ ਅਸਲ ਪਛਾਣ ਫਿਲਮ ਮਿਸਟਰ ਇੰਡੀਆ ਤੋਂ ਮਿਲੀ। ਉਸਨੇ ਰਾਮ ਲਖਨ, ਸਾਜਨ ਚਲੇ ਸਸੁਰਾਲ ਵਰਗੀਆਂ ਕਈ ਫਿਲਮਾਂ ਵਿੱਚ ਕੰਮ ਕੀਤਾ ਹੈ। ਉਹ ਜਲਦ ਹੀ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ‘ਚ ਨਜ਼ਰ ਆਉਣ ਵਾਲੇ ਸਨ।