Home » ਸੋਨੇ ਦੀ ਤਸਕਰੀ ਕਰਨ ਦੇ ਦੋਸ਼ ‘ਚ ਏਅਰ ਇੰਡੀਆ ਦਾ ਮੁਲਾਜ਼ਮ ਗ੍ਰਿਫਤਾਰ…
Home Page News • India • India News • World

ਸੋਨੇ ਦੀ ਤਸਕਰੀ ਕਰਨ ਦੇ ਦੋਸ਼ ‘ਚ ਏਅਰ ਇੰਡੀਆ ਦਾ ਮੁਲਾਜ਼ਮ ਗ੍ਰਿਫਤਾਰ…

Spread the news

ਕਸਟਮ ਵਿਭਾਗ ਨੇ ਏਅਰ ਇੰਡੀਆ ਐਕਸਪ੍ਰੈਸ ਦੇ ਇੱਕ ਕਰਮਚਾਰੀ ਨੂੰ ਸੋਨੇ ਦੀ ਤਸਕਰੀ ਦੇ ਦੋਸ਼ ਵਿੱਚ ਕੋਚੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ 1.4 ਕਿਲੋ ਸੋਨਾ ਬਰਾਮਦ ਹੋਇਆ ਹੈ। ਵੱਡੀ ਗੱਲ ਇਹ ਹੈ ਕਿ ਮੁਲਜ਼ਮ ਨੇ ਆਪਣੀ ਵਰਦੀ ਹੇਠਾਂ ਸੋਨਾ ਛੁਪਾਇਆ ਹੋਇਆ ਸੀ। ਚਲਾਕੀ ਨਾਲ ਸੁਰੱਖਿਆ ਕਰਮੀਆਂ ਨੂੰ ਚਕਮਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਸੀ ਪਰ ਅਜਿਹਾ ਨਹੀਂ ਹੋਇਆ ਅਤੇ ਕਸਟਮ ਦੇ ਅਧਿਕਾਰੀਆਂ ਨੇ ਉਸ ਨੂੰ ਦਬੋਚ ਲਿਆ। ਫਿਲਹਾਲ ਦੋਸ਼ੀ ਕਰਮਚਾਰੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।